05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਬਲਾਕ ਸੰਮਤੀ ਫੱਤੂਢੀਂਗਾ ਦੀ ਵਾਈਸ ਚੇਅਰਮੈਨ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

Ad Position 21
No active advertisement
ਅਜੀਤ ਡੈਸਕ 12-07-2026
ਭੰਡਾਲ ਬੇਟ, 11 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਬਲਾਕ ਫ਼ੱਤੂਢੀਂਗਾ ਦੀ ਬਲਾਕ ਸੰਮਤੀ ਦੀ ਵਾਈਸ ਚੇਅਰਮੈਨ ਦਲਜੀਤ ਕੌਰ ਵੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰਨ ਮਗਰੋਂ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨੂੰ ਵੱਡਾ ਝਟਕਾ ਲੱਗਾ | ਇਸ ਮੌਕੇ ਵਾਈਸ ਚੇਅਰਮੈਨ ਦਲਜੀਤ ਕੌਰ ਅਤੇ ਹੋਰਨਾਂ ਦਾ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕੇ ਇਹਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਮੌਕੇ ਵਾਇਸ ਚੇਅਰਮੈਨ ਦਲਜੀਤ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹੋ ਕੇ ਪਾਰਟੀ ਜੁਆਇਨ ਕਰ ਰਹੇ ਹਨ | ਇਸ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ ਔਜਲਾ , ਸਰਪੰਚ ਹਰਬੰਸ ਸਿੰਘ ਸੁਰਖਪੁਰ , ਕੱਬਡੀ ਕੋਚ ਮਹਿੰਦਰ ਸਿੰਘ, ਕਬੱਡੀ ਖਿਡਾਰੀ ਬਿੱਲਾ ਸੁਰਖਪੁਰ, ਸੰਨੀ ਰੱਤੜਾ, ਕਰਨੈਲ ਸਿੰਘ ਅਕਬਰਪੁਰ, ਸਰਬਣ ਸਿੰਘ, ਲਸ਼ਕਰ ਸਿੰਘ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਟੋਕੇ ਨਾਲ ਪੱਠੇ ਕੁਤਰਣ ਸਮੇਂ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਜ਼ਖਮੀ
Ad Position 24
No active advertisement