ਹੁਸੈਨਪੁਰ, 11 ਜੁਲਾਈ (ਤਰਲੋਚਨ ਸਿੰਘ ਸੋਢੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਪੂਰਥਲਾ ਦੇ ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਸਮੂਹ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਪਿੰਡ ਭਾਣੋ ਲੰਗਾ ਵਿਖੇ ਹੋਈ | ਜਿਸ ਦੌਰਾਨ ਲੈਂਡ ਪੂਲਿੰਗ ਸਕੀਮ ਦਾ ਪਰਦਾਫਾਸ਼ ਅਤੇ ਦੇਸ਼ ਬਚਾਓ ਮੋਰਚੇ ਦਾ ਵੱਡਾ ਐਲਾਨ ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਖ਼ਿਲਾਫ਼ ਇੱਕਜੁੱਟ ਹੋ ਕੇ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ | ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਪ੍ਰਧਾਨ ਜੋਗਾ ਸਿੰਘ ਨੇ ਦੱਸਿਆ ਕਿ ਜੋ ਜਥੇਬੰਦੀ ਵਲੋਂ 15 ਤਰੀਕ ਨੂੰ ਜੋ ਮੋਟਰਸਾਈਕਲ ਮਾਰਚ ਕੱਢਿਆ ਜਾ ਰਿਹਾ ਉਸ ਪ੍ਰਤੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 21 ਤਰੀਕ ਨੂੰ ਦਿੱਲੀ ਵਿਖੇ ਜੋ ਜਥੇਬੰਦੀ ਵਲੋਂ ਕਿਸਾਨ ਘਾਟ ਮਹਾਂ ਪੰਚਾਇਤ ਦਾ ਐਲਾਨ ਕੀਤਾ ਗਿਆ ਹੈ ਜਿਸ ਸਮੂਹ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਵੱਧ ਚੜ੍ਹਕੇ ਹਿੱਸਾ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜਦ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ਼ ਨਹੀਂ ਕੀਤਾ ਜਾਂਦਾ ਅਤੇ ਸ਼ੰਭੂ ਖਨੌਰੀ ਸਰਹੱਦਾਂ ਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਕਰੀਬ ਤਿੰਨ ਕਰੋੜ 77 ਲੱਖ ਰੁਪਏ ਦਾ ਮੁਆਵਜ਼ਾ ਪੰਜਾਬ ਸਰਕਾਰ ਵਲੋਂ ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਦੋਸ਼ ਲਾਇਆ ਕੀ ਸਰਕਾਰ ਜਨਤਕ ਅਦਾਰਿਆਂ ਤੇ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਤੈ ਚੱਲ ਰਹੀ ਹੈ ਜਿਸ ਦਾ ਆਉਣ ਵਾਲੇ ਸਮੇਂ ਵਿਚ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਤੇ ਮਾੜਾ ਪ੍ਰਭਾਵ ਪਵੇਗਾ | ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ, ਵਿਦਿਆਰਥੀਆਂ, ਜਥੇਬੰਦੀਆਂ ਅਤੇ ਸਮਾਜ ਦੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਉਹ 15 ਜੁਲਾਈ ਦੇ ਮੋਟਰ ਸਾਈਕਲ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ | ਇਸ ਮੀਟਿੰਗ ਵਿਚ ਪ੍ਰਧਾਨ ਜੋਗਾ ਸਿੰਘ, ਸਕੱਤਰ ਮਹਿੰਦਰ ਸਿੰਘ ਖ਼ਜ਼ਾਨਚੀ ਸਰਬਜੀਤ ਸਿੰਘ, ਇਕਾਈ ਪ੍ਰਧਾਨ ਅਵਤਾਰ ਸਿੰਘ, ਗੁਲਜ਼ਾਰ ਸਿੰਘ, ਪਿਆਰਾ ਸਿੰਘ, ਸਾਧੂ ਸਿੰਘ, ਨਿਰਵੈਰ ਸਿੰਘ, ਗੁਰਬਚਨ ਸਿੰਘ ਤੋਗਾਂਵਾਲਾ, ਜਸਵੰਤ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਮੱਖਣ ਸਿੰਘ, ਗੁਰਵਿੰਦਰ ਸਿੰਘ ਸਿਧਵਾਂ ਦੋਨਾਂ ਭੁਪਿੰਦਰ ਸਿੰਘ, ਲਹਿੰਬਰ ਸਿੰਘ ਕਾਹਲਵਾਂ, ਇੰਦਰਜੀਤ ਸਿੰਘ ਭੌਰ, ਪਰਮਜੀਤ ਸਿੰਘ ਤਾਸ਼ਪੁਰ, ਜਗਜੀਤ ਸਿੰਘ ਕਮਾਲਪੁਰ ਛੰਨਾ, ਪ੍ਰਧਾਨ ਨਿਰਮਲ ਕੌਰ, ਪ੍ਰਧਾਨ ਹਰਪ੍ਰੀਤ ਕੌਰ, ਜੋਗਿੰਦਰ ਕੌਰ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ | ਤਸਵੀਰ: ਸੋਢੀ