06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸ਼ਾਹਕੋਟ ਵਿਖੇ ਸਫਾਈ ਕਾਮਿਆਂ ਵਲੋਂ ਹੜਤਾਲ ਦੌਰਾਨ ਪੰਜਾਬ ਸਰਕਾਰ ਖਿਲਾਫ਼ ਰੋਸ ਧਰਨਾ ਸ਼ਹਿਰ ’ਚ ਸਫਾਈ ਵਿਵਸਥਾ ਠੱਪ

Ad Position 21
No active advertisement
ਅਜੀਤ ਡੈਸਕ 12-07-2026
ਸ਼ਾਹਕੋਟ, 11 ਜੁਲਾਈ (ਸੁਖਦੀਪ ਸਿੰਘ)- ਸ਼ਾਹਕੋਟ ਨਗਰ ਪੰਚਾਇਤ ਦੇ ਸਫਾਈ ਕਾਮਿਆਂ ਨੇ ਪੰਜਾਬ ਭਰ ‘ਚ ਚੱਲ ਰਹੇ ਸਫਾਈ ਸੇਵਕਾਂ ਦੇ ਸੰਘਰਸ਼ ਨਾਲ ਇੱਕਜੁੱਟਤਾ ਪ੍ਰਗਟ ਕਰਦਿਆਂ ਸਰਬਸੰਮਤੀ ਨਾਲ ਹੜਤਾਲ ‘ਤੇ ਜਾਣ ਦਾ ਫ਼ੈਸਲਾ ਕੀਤਾ ਹੈ। ਹੜਤਾਲ ਦੌਰਾਨ ਸ਼ਹਿਰ ਵਿੱਚ ਸਫਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ। ਸਫਾਈ ਕਾਮਿਆਂ ਨੇ ਨਗਰ ਪੰਚਾਇਤ ਦਫ਼ਤਰ ਵਿਖੇ ਧਰਨਾ ਸ਼ੁਰੂ ਕਰਦਿਆਂ ਆਪਣੀਆਂ ਹੱਕੀ ਮੰਗਾਂ ਦੇ ਸਮਰਥਨ ‘ਚ ਰੈਲੀ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਦੌਰਾਨ ਸ਼ਾਹਕੋਟ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ, ਜਨਰਲ ਸਕੱਤਰ ਬੰਟੀ ਹੰਸ, ਕਮੇਟੀ ਮੈਂਬਰ ਵਿਕਰਮ ਗੋਰਾ, ਲਛਮਣ ਆਦਿ ਆਗੂਆਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਇਸ ਮੌਕੇ ਨਗਰ ਪੰਚਾਇਤ ਮਹਿਤਪੁਰ ਦੇ ਸੀਨੀਅਰ ਆਗੂ ਸੁਭਾਸ਼ ਵਾਲਮੀਕਿ, ਸਲੀਮ ਮਹਿਤਪੁਰੀ, ਓਮ ਪ੍ਰਕਾਸ਼, ਵਿੱਕੀ ਕੋਟਲੀ, ਕੇਵਲ ਕਿਸ਼ਨ ਅਤੇ ਨਸੀਬ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਉਨ੍ਹਾਂ ਸਫਾਈ ਕਾਮਿਆਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪੇਂਡੂ ਸਫਾਈ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰੇਮ ਸਰਸਰ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਬਿਨਾਂ ਕਿਸੇ ਦੇਰੀ ਦੇ ਮੰਨਣੀਆਂ ਚਾਹੀਦੀਆਂ ਹਨ। ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਦੇ ਧਿਆਨ ਦੀ ਉਡੀਕ ਕਰ ਰਹੀਆਂ ਹਨ, ਪਰ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸ ਮੌਕੇ ਪਰਮਿੰਦਰ ਸਿੰਘ, ਸ਼ਿੰਦਰਪਾਲ, ਰਜਿੰਦਰ ਸਿੰਪੀ, ਰਾਜ ਕੁਮਾਰ ਮੱਟੂ, ਬਿਮਲਾ, ਮੰਜੂ, ਰੀਨਾ ਆਦਿ ਸਮੇਤ ਵੱਡੀ ਗਿਣਤੀ ‘ਚ ਸਫਾਈ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥੋੜ੍ਹੇ ਜਿਹੇ ਮੀਂਹ ਨਾਲ਼ ਹੀ ਸਰਕਾਰੀ ਹਸਪਤਾਲ ਦੇ ਗੇਟ ਅੱਗੇ ਲੱਗ ਜਾਂਦਾ ਛੱਪੜ ਅਗਲੀ ਖ਼ਬਰ ਕੋਟੂ ਚੌਂਕ ਵਿਚ ਡਾ. ਅੰਬੇਡਕਰ ਦੇ ਬੁੱਤ ਨੇੜੇ ਕੂੜਾ ਸੁੱਟਣ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਵਿਰੋਧ
Ad Position 24
No active advertisement