ਢਿਲਵਾਂ, 12 ਜੁਲਾਈ (ਗੋਬਿੰਦ ਸੁਖੀਜਾ)-ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਬੇਹੱਦ ਜ਼ਰੂਰੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਢਿਲਵਾਂ ਇਲਾਕੇ ਅੰਦਰ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰ ਚਾਹੇ ਕੋਈ ਵੀ ਹੋਣ ਕਿਸੇ ਵੀ ਕੀਮਤ ‘ਤੇ ਬਖ਼ਸ਼ੇ ਨਹੀਂ ਜਾਣਗੇ | ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਦਿਆਂ ਮਾੜੇ ਅਨਸਰਾਂ ਤੇ ਨਸ਼ਾ ਵਿਕਰੇਤਾਵਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਕਿ ਵੱਧ ਰਹੇ ਨਸ਼ੇ ਪੰਜਾਬ ਦੀ ਜਵਾਨੀ ਦਾ ਬੇੜਾ ਗਰਕ ਕਰ ਰਹੇ ਹਨ, ਜਿਸ ਕਰਕੇ ਲੋਕ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ |
ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ-ਥਾਣਾ ਮੁਖੀ ਹਰਜਿੰਦਰ ਸਿੰਘ
ਅਜੀਤ ਡੈਸਕ
13-07-2026