ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 13-07-2026
ਕਪੂਰਥਲਾ, 12 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਰੋਡ ‘ਤੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸਦੀ ਬਾਅਦ ਵਿਚ ਅੰਮਿ੍ਤਸਰ ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਵਿਅਕਤੀ ਕੋਲੋਂ ਕੋਈ ਸ਼ਨਾਖ਼ਤੀ ਪੱਤਰ ਨਾ ਮਿਲਣ ਕਾਰਨ ਉਸਦੀ ਪਹਿਚਾਣ ਨਹੀਂ ਹੋ ਸਕੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਲਗਭਗ 2 ਵਜੇ ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਜਸਪਾਲ ਸਿੰਘ ਨੂੰ ਰਾਹਗੀਰ ਨੇ ਸੂਚਿਤ ਕੀਤਾ ਕਿ ਕਾਂਜਲੀ ਰੋਡ ‘ਤੇ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹਾਲਤ ਵਿਚ ਪਿਆ ਹੈ | ਜਿਸਨੂੰ ਉਨ੍ਹਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾਕਟਰ ਵਲੋਂ ਉਸਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ | ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ | ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਅੰਮਿ੍ਤਸਰ ਮੈਡੀਕਲ ਕਾਲਜ ਤੋਂ ਮਿ੍ਤਕ ਦੀ ਲਾਸ਼ ਲਿਆ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਸ਼ਨਾਖ਼ਤ ਲਈ ਰਖਵਾਈ ਜਾਵੇਗੀ ਤੇ ਉਸ ਉਪਰੰਤ ਅਗਲੇਰੀ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਘਰ ਅੰਦਰੋਂ ਗਹਿਣੇ ਚੋਰੀ ਹੋਣ ਦੇ ਮਾਮਲੇ ਸੰਬੰਧੀ ਤਿੰਨ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਕੰਨਾਂ ’ਚੋਂ ਵਾਲੀਆਂ ਖੋਹ ਕੇ ਫ਼ਰਾਰ
Ad Position 24
No active advertisement