ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੋਵੇਗਾ ਪੰਜਾਬ ਦਾ ਭਵਿੱਖ- ਇੰਦਰਜੀਤ ਸਿੰਘ ਜੋਸਨ

Ad Position 21
No active advertisement
ਅਜੀਤ ਡੈਸਕ 13-07-2026
ਸੁਲਤਾਨਪੁਰ ਲੋਧੀ , 12ਜੁਲਾਈ (ਪ.ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਜੋਸਨ ਨੇ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ, ਕਿਸਾਨਾਂ ਦੇ ਹੱਕਾਂ ਦੀ ਰਾਖੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ, ਔਰਤਾਂ ਦੇ ਸਨਮਾਨ, ਵਪਾਰ ਅਤੇ ਉਦਯੋਗ ਨੂੰ ਨਵੀਂ ਰਫ਼ਤਾਰ ਦੇਣ ਅਤੇ ਸੂਬੇ ਦੀ ਸਭਿਆਚਾਰਕ ਤੇ ਧਾਰਮਿਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਭਲਾਈ ਨੀਤੀਆਂ ਹੀ ਸਭ ਤੋਂ ਮਜ਼ਬੂਤ ਤੇ ਭਰੋਸੇਯੋਗ ਆਧਾਰ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਅੱਜ ਜਿਹੜੀਆਂ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਸ ਦਾ ਹੱਲ ਕੇਵਲ ਦੂਰਅੰਦੇਸ਼ੀ ਅਗਵਾਈ, ਮਜ਼ਬੂਤ ਖੇਤਰੀ ਸੋਚ ਅਤੇ ਲੋਕ-ਹਿੱਤਾਂ ਨੂੰ ਸਰਵਉੱਚ ਤਰਜੀਹ ਦੇਣ ਵਾਲੀਆਂ ਨੀਤੀਆਂ ਨਾਲ ਹੀ ਸੰਭਵ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਭਲਾਈ ਨੀਤੀਆਂ ਨਾਲ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਹੋਵੇਗਾ |ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿਚ ਬੇਰੁਜ਼ਗਾਰੀ, ਨਸ਼ਾਖੋਰੀ, ਵਿਗੜਦੀ ਕਾਨੂੰਨ-ਵਿਵਸਥਾ, ਉਦਯੋਗਾਂ ਦਾ ਪਲਾਇਨ, ਕਿਸਾਨਾਂ ਦੀ ਵਧਦੀ ਲਾਗਤ, ਆਰਥਿਕ ਦਬਾਅ ਅਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪਲਾਇਨ ਵਰਗੀਆਂ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ | ਪੜ੍ਹੇ-ਲਿਖੇ ਨੌਜਵਾਨ ਰੋਜ਼ਗਾਰ ਦੀ ਘਾਟ ਕਾਰਨ ਨਿਰਾਸ਼ਾ ਦਾ ਸਾਹਮਣਾ ਕਰ ਰਹੇ ਹਨ | ਅਜਿਹੀ ਸਥਿਤੀ ਵਿਚ ਨਿਮਰਾਂ ਦਾ ਫੈਲਦਾ ਜਾਲ, ਕਾਨੂੰਨਾਂ ਪ੍ਰਤੀ ਵਿਸ਼ਵਾਸ ਅਤੇ ਅਮਨ-ਕਾਨੂੰਨ ‘ਚ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਦਾ ਹੱਲ ਸਿਰਫ਼ ਰੋਜ਼ਗਾਰ ਸਿਰਜਣਾ, ਗੁਣਵੱਤਾਪੂਰਨ ਸਿੱਖਿਆ, ਖੇਤਾਂ ਨੂੰ ਉਤਸ਼ਾਹ ਤੇ ਪ੍ਰਭਾਵਸ਼ਾਲੀ ਪ੍ਰਸ਼ਾਸਨਿਕ ਪ੍ਰਬੰਧ ਨਾਲ ਹੀ ਹੋ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਨੇ ਸ੍ਰੀ ਗੁਰੂ ਰਵਿਦਾਸ ਸੰਬੰਧੀ ਕਰਵਾਇਆ 6ਵਾਂ ਸੈਮੀਨਾਰ ਅਗਲੀ ਖ਼ਬਰ ਪੰਜ ਸਾਲਾਂ ਬਾਅਦ ਵਾਪਸੀ ਕਰਦੇ ਹੀ ਮੈਕਗ੍ਰੇਗਰ ਨੂੰ ਵੱਡਾ ਝਟਕਾ, ਹੋਲੋਵੇ ਨੇ ਟੀਕੇਓ ਨਾਲ ਜਿੱਤ ਕੇ ਬਿਖੇਰੀ ਚਮਕ
Ad Position 24
No active advertisement