ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪ੍ਰੇਮ ਜੋਤ ਪਬਲਿਕ ਸਕੂਲ ਦੇ ਜ਼ਿਲ੍ਹੇ ’ਚੋਂ ਪਹਿਲੇ ਸਥਾਨ ’ਤੇ ਰਹੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਦਾ ਡਾ. ਚੱਬੇਵਾਲ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 13-07-2026
ਕਪੂਰਥਲਾ, 12 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਦੇ ਸੀ.ਬੀ.ਐਸ.ਈ. ਨਾਲ ਸਬੰਧਿਤ 12ਵੀਂ ਜਮਾਤ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੇ ਜ਼ਿਲ੍ਹਾ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਸੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਗਏ ਇਕ ਸਮਾਗਮ ਵਿਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਪ੍ਰਸੰਸਾ ਪੱਤਰ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਸਕੂਲ ਦੀ ਪਿ੍ੰਸੀਪਲ ਸਪਨਾ ਚੱਢਾ ਨੇ ਸਿਮਰਪ੍ਰੀਤ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਸਿਮਰਪ੍ਰੀਤ ਸਿੰਘ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇੰਜ. ਗੁਰਬਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਨਿਰੰਤਰਸ਼ੀਲ ਹੈ | ਸਕੂਲ ਵਿਚ ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਆਰਟਸ ਸਟਰੀਮ ਉਪਲਬਧ ਹਨ | ਜਿਸ ਨਾਲ ਵਿਦਿਆਰਥੀਆਂ ਨੂੰ ਆਪਣੀ ਰੁਚੀ ਤੇ ਯੋਗਤਾ ਅਨੁਸਾਰ ਵਿਸ਼ਿਆਂ ਦੀ ਚੋਣ ਕਰਨ ਦਾ ਮੌਕਾ ਮਿਲਦਾ ਹੈ | ਉਨ੍ਹਾਂ ਕਿਹਾ ਕਿ ਤਜਰਬੇਕਾਰ ਅਧਿਆਪਕਾਂ, ਆਧੁਨਿਕ ਸਿੱਖਿਆ ਸਹੂਲਤਾਂ ਅਤੇ ਅਨੁਸ਼ਾਸਿਤ ਮਾਹੌਲ ਸਦਕਾ ਸਕੂਲ ਸ਼ਾਨਦਾਰ ਅਕਾਦਮਿਕ ਨਤੀਜੇ ਪ੍ਰਾਪਤ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਨਮਾਨ ਸਕੂਲ ਦੇ ਹਰੇਕ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ ਤੇ ਭਵਿੱਖ ਵਿਚ ਸਕੂਲ ਇਸੇ ਤਰ੍ਹਾਂ ਉੱਚਾ ਪੱਧਰੀ ਸਿੱਖਿਆ ਤੇ ਉੱਤਮ ਮਾਰਗ ਦਰਸ਼ਨ ਪ੍ਰਦਾਨ ਕਰਦਾ ਰਹੇਗਾ | ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਉੱਚੇ ਟੀਚੇ ਨਿਰਧਾਰਿਤ ਕਰਨ ਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਮਿਹਨਤ ਕਰਨ ਦਾ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਨਾਇਆ ਵਿਸ਼ਵ ਆਬਾਦੀ ਦਿਵਸ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਬਾਰ੍ਹਵੀਂ ਜਮਾਤ ਦੇ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ...
Ad Position 24
No active advertisement