ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕਾਂਵੜ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਹਿਮ ਮੀਟਿੰਗ, ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ-ਆਨੰਦ ਜੈਨ

Ad Position 21
No active advertisement
ਅਜੀਤ ਡੈਸਕ 13-07-2026
ਮੋਗਾ, 12 ਜੁਲਾਈ (ਅਸ਼ੋਕ ਬਾਂਸਲ)-ਆਗਾਮੀ ਕਾਂਵੜ ਯਾਤਰਾ ਦੀਆਂ ਤਿਆਰੀਆਂ ਦੇ ਸਬੰਧ ਵਿਚ ਬਮ-ਬਮ ਭੋਲੇ ਡਾਕ ਕਾਂਵੜ ਸੰਘ ਦੀ ਇਕ ਅਹਿਮ ਮੀਟਿੰਗ ਭਾਰਤ ਮਾਤਾ ਮੰਦਰ ਵਿਖੇ ਹੋਈ। ਮੀਟਿੰਗ ਦੌਰਾਨ ਕਾਂਵੜ ਯਾਤਰਾ ਦੇ ਸੁਚਾਰੂ ਸੰਚਾਲਨ, ਸ਼ਰਧਾਲੂਆਂ ਦੀ ਸੁਰੱਖਿਆ, ਸਹੂਲਤਾਂ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿਚ ਆਨੰਦ ਜੈਨ, ਵਿਨੀਤ ਗਰਗ, ਰੋਹਿਤ ਸ਼ਰਮਾ, ਮੋਹਿਤ ਸ਼ਰਮਾ, ਅਮਿਤ ਮਿੱਤਲ, ਸੋਨੂੰ, ਰਾਜਿੰਦਰ ਟੰਡ, ਗਗਨ, ਰਮਨ ਕੁਮਾਰ , ਗੌਰਵ ਜੈਨ, ਡਾ. ਰਾਮ ਗੋਪਾਲ, ਕੁਸ਼, ਸਚਿਨ, ਰੂਬੀ, ਰਿੰਕੂ, ਵਿੱਕੀ, ਸਹਿਗਲ ਸਮੇਤ ਮੈਂਬਰ ਹਾਜ਼ਰ ਸਨ। ਇਸ ਮੌਕੇ ਬਮ-ਬਮ ਭੋਲੇ ਡਾਕ ਕਾਂਵੜ ਸੰਘ ਦੇ ਸੇਵਾਦਾਰ ਆਨੰਦ ਜੈਨ, ਵਿਨੀਤ ਗਰਗ, ਰੋਹਿਤ ਸ਼ਰਮਾ ਅਤੇ ਅਮਿਤ ਮਿੱਤਲ ਨੇ ਕਿਹਾ ਕਿ ਕਾਂਵੜ ਯਾਤਰਾ ਨੂੰ ਲੈ ਕੇ ਸਾਰੀਆਂ ਲੋੜੀਂਦੀਆਂ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਅਤੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯਾਤਰਾ ਮਾਰਗ ‘ਤੇ ਆਉਣ ਵਾਲੀਆਂ ਸੰਭਾਵਿਤ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ ਅਤੇ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ, ਤਾਂ ਜੋ ਭੋਲੇਨਾਥ ਦੇ ਭਗਤ ਆਪਣੀ ਕਾਂਵੜ ਯਾਤਰਾ ਨੂੰ ਸੁਰੱਖਿਅਤ, ਸੁਚੱਜੇ ਅਤੇ ਸ਼ਰਧਾ ਭਾਵ ਨਾਲ ਸੰਪੰਨ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਬਿੱਲਪੁਰ ਐਲੀਮੈਂਟਰੀ ਸਕੂਲ ਵਿਚ ਵਾਟਰ ਕੂਲਰ ਭੇਟ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਨਾਇਆ ਵਿਸ਼ਵ ਆਬਾਦੀ ਦਿਵਸ
Ad Position 24
No active advertisement