ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਬਿੱਲਪੁਰ ਐਲੀਮੈਂਟਰੀ ਸਕੂਲ ਵਿਚ ਵਾਟਰ ਕੂਲਰ ਭੇਟ

Ad Position 21
No active advertisement
ਅਜੀਤ ਡੈਸਕ 13-07-2026
ਨਡਾਲਾ, 12 ਜੁਲਾਈ ( ਰਘਬਿੰਦਰ ਸਿੰਘ ) ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਸਰਗਰਮ ਵਾਹਿਗੁਰੂ ਤੇਰਾ ਹੀ ਤੇਰਾ ਸੁਸਾਇਟੀ ਨਡਾਲਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਬਿਲਪੁਰ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਠੰਢੇ ਪਾਣੀ ਵਾਲਾ ਵਾਟਰ ਕੂਲਰ ਲਗਵਾਇਆ ਗਿਆ |ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਪਿੰਡ ਵਾਸੀਆਂ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਵਿਦਿਆਰਥੀਆਂ ਨੂੰ ਸਾਫ਼ ਅਤੇ ਠੰਢਾ ਪੀਣ ਵਾਲਾ ਪਾਣੀ ਮਿਲਣ ਨਾਲ ਵੱਡੀ ਰਾਹਤ ਮਿਲੇਗੀ | ਸਕੂਲ ਦੇ ਮੁੱਖ ਅਧਿਆਪਕ ਅਤੇ ਸਟਾਫ਼ ਨੇ ਵਾਹਿਗੁਰੂ ਤੇਰਾ ਹੀ ਤੇਰਾ ਸੁਸਾਇਟੀ ਨਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਹੋਰ ਸਮਾਜ ਸੇਵੀ ਸੰਸਥਾਵਾਂ ਲਈ ਵੀ ਪ੍ਰੇਰਣਾਦਾਇਕ ਹੈ | ਇਸ ਮੌਕੇ ਗੁਰਪਿੰਦਰ ਸਿੰਘ ਸੋਨੂੰ, ਕਾਲੀ ਬਿਲਪੁਰ, ਹਰਪਾਲ ਸਿੰਘ ਘੁੰਮਣ, ਸਕੂਲ ਇੰਚਾਰਜ ਸੰਦੀਪ ਕੌਰ ਅਧਿਆਪਕ ਸੁਨੀਲ ਕੁਮਾਰ ਆਂਗਣਵਾੜੀ ਵਰਕਰ ਰਾਜਵਿੰਦਰ ਕੌਰ ਅਤੇ ਸਮੂਹ ਮਿੱਡੇ ਵੀ ਵਰਕਰ ਤੇ ਆਂਗਣਵਾੜੀ ਹੈਲਪਰ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਸ਼ ਪਟੇਲ ਨੂੰ ਲੈ ਕੇ ਵਧਿਆ ਵਿਵਾਦ: ਵਾਈਟ ਹਾਊਸ ਨੇ ਕੀਤਾ ਬਚਾਅ, ਪੱਤਰਕਾਰਾਂ ਨੂੰ ਸੰਮਨ ਜਾਰੀ ਅਗਲੀ ਖ਼ਬਰ ਕਾਂਵੜ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਹਿਮ ਮੀਟਿੰਗ, ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ-ਆਨੰਦ ਜੈਨ
Ad Position 24
No active advertisement