ਫਗਵਾੜਾ, 13 ਜੁਲਾਈ (ਚਾਨਾ)- ਸੜਕੀ ਹਾਦਸੇ ‘ਚ ਇਕ ਵਿਅਕਤੀ ਦੀ ਹੋਈ ਮੌਤ ਦੇ ਸਬੰਧ ‘ਚ ਰਾਵਲਪਿੰਡੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਬਲਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਪਧਿਆਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਸਮੇਤ ਉਸਦੇ ਭਰਾ ਦਲਜੀਤ ਸਿੰਘ ਦੇ ਆਪਣੇ ਮੋਟਰ ਸਾਈਕਲ ਤੇ ਪਿੰਡ ਪਧਿਆਣੇ ਤੋਂ ਨੂਰਮਹਿਲ ਨੂੰ ਜਾ ਰਹੇ ਸੀ ਜਦੋਂ ਉਹ ਪੁਲੀ ਰਾਵਲਪਿੰਡੀ ਪੁੱਜੇ ਤੇ ਇੱਕ ਟਿੱਪਰ ਬੜੀ ਤੇਜ਼ ਤੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ‘ਚ ਮਾਰਿਆ ਜਿਸ ਨਾਲ ਉਸ ਦੇ ਭਰਾ ਦਲਜੀਤ ਸਿੰਘ ਦੇ ਸਿਰ ’ਤੇ ਕਾਫ਼ੀ ਸੱਟ ਲੱਗੀ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦਿੱਤਾ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |
ਸੜਕ ਹਾਦਸੇ ’ਚ ਵਿਅਕਤੀ ਦੀ ਹੋਈ ਮੌਤ ਸੰਬੰਧੀ ਕੇਸ ਦਰਜ
ਅਜੀਤ ਡੈਸਕ
14-07-2026