ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਡਾ. ਬੀ.ਆਰ. ਅੰਬੇਡਕਰ ਆਰਮੀ ਵਲੋਂ ਗ਼ਰੀਬਾਂ ਦੇ ਹੱਕਾਂ ਦੀ ਲੜਾਈ ਤੇਜ਼ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 14-07-2026

ਸੁਲਤਾਨਪੁਰ ਲੋਧੀ, 13 ਜੁਲਾਈ (ਥਿੰਦ)-ਡਾ. ਬੀ.ਆਰ. ਅੰਬੇਡਕਰ ਆਰਮੀ ਪੰਜਾਬ ਦੀ ਅਹਿਮ ਮੀਟਿੰਗ ਪੈੱ੍ਰਸ ਕਲੱਬ, ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੀਨੀਅਰ ਆਗੂ ਪਰਮਜੀਤ ਸਿੰਘ ਜੱਬੋਵਾਲ, ਰਵੀ ਦੀਪੇਵਾਲ, ਰਾਹੁਲ ਨਾਹਰ, ਸੁੱਖਾ ਪੰਮਣ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ | ਮੀਟਿੰਗ ਉਪਰੰਤ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਸਥਾ ਨੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਆਪਣਾ ਪੱਖ ਰੱਖਿਆ ਅਤੇ ਸੰਗਠਨ ਦੇ ਵਿਸਥਾਰ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ | ਇਸ ਮੌਕੇ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 78 ਸਾਲ ਬੀਤ ਜਾਣ ਦੇ ਬਾਵਜੂਦ ਗਰੀਬ, ਪਛੜੇ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਰਗ ਅੱਜ ਵੀ ਬੁਨਿਆਦੀ ਹੱਕਾਂ ਅਤੇ ਇਨਸਾਫ਼ ਲਈ ਸੰਘਰਸ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਗ਼ਰੀਬਾਂ ਨੂੰ ਥਾਣਿਆਂ ਅਤੇ ਸਰਕਾਰੀ ਦਫ਼ਤਰਾਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ, ਜਦਕਿ ਸਰਕਾਰਾਂ ਦੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਵੀ ਲੋੜਵੰਦਾਂ ਤੱਕ ਨਹੀਂ ਪਹੁੰਚ ਰਿਹਾ | ਉਨ੍ਹਾਂ ਕਿਹਾ ਕਿ ਹਰ ਚੋਣ ਸਮੇਂ ਗ਼ਰੀਬਾਂ ਨੂੰ ਵੱਖ-ਵੱਖ ਲਾਲਚ ਦੇ ਕੇ ਉਨ੍ਹਾਂ ਦੀਆਂ ਵੋਟਾਂ ਹਾਸਲ ਕੀਤੀਆਂ ਜਾਂਦੀਆਂ ਹਨ, ਪਰ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਸਿੱਖਿਆ, ਰੁਜ਼ਗਾਰ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਠੋਸ ਯਤਨ ਨਹੀਂ ਕੀਤੇ ਜਾਂਦੇ | ਸਮਾਜ ਦੀ ਅਸਲ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ, ਚੰਗਾ ਮਾਰਗ ਦਰਸ਼ਨ ਅਤੇ ਰੁਜ਼ਗਾਰਮੁਖੀ ਹੁਨਰ ਮੁਹੱਈਆ ਕਰਵਾਏ ਜਾਣ |ਵੀਰ ਕੁਲਵੰਤ ਸਿੰਘ ਢੰਡੋਵਾਲ ਨੇ ਕਿਹਾ ਕਿ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ‘ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ’ ਦੇ ਮਿਸ਼ਨ ਨੂੰ ਹਰ ਘਰ ਤੱਕ ਪਹੁੰਚਾਉਣਾ ਡਾ. ਬੀ.ਆਰ. ਅੰਬੇਡਕਰ ਆਰਮੀ ਦਾ ਮੁੱਖ ਟੀਚਾ ਹੈ | ਇਸ ਲਈ ਸੰਸਥਾ ਦੀ ਟੀਮ ਪੰਜਾਬ ਭਰ ਦੇ ਸਕੂਲਾਂ ਅਤੇ ਪਿੰਡਾਂ ਵਿਚ ਜਾ ਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਰੂਬਰੂ ਹੋਵੇਗੀ, ਉਨ੍ਹਾਂ ਨੂੰ ਸਿੱਖਿਆ, ਹੁਨਰ ਵਿਕਾਸ, ਨਸ਼ਾ-ਮੁਕਤ ਜੀਵਨ, ਸਮਾਜਿਕ ਬਰਾਬਰੀ ਅਤੇ ਸੰਵਿਧਾਨਕ ਹੱਕਾਂ ਪ੍ਰਤੀ ਜਾਗਰੂਕ ਕਰੇਗੀ |ਇਸ ਮੌਕੇ ਪੰਜਾਬ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਅਤੇ ਸੀਨੀਅਰ ਆਗੂ ਪਰਮਜੀਤ ਜੱਬੋਵਾਲ ਵੱਲੋਂ ਸੰਗਠਨ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ | ਦੇਵਾ ਸਿੰਘ ਸਰਪੰਚ ਨੂੰ ਤਹਿਸੀਲ ਪ੍ਰਧਾਨ ਸੁਲਤਾਨਪੁਰ ਲੋਧੀ, ਗੁਲਸ਼ਨ ਮੋਠਾਂਵਾਲ ਨੂੰ ਸੀਨੀਅਰ ਮੀਤ ਪ੍ਰਧਾਨ ਤਹਿਸੀਲ, ਹਰਜਿੰਦਰ ਸਿੰਘ ਆਲੂਪੁਰ ਨੂੰ ਮੀਤ ਪ੍ਰਧਾਨ ਤਹਿਸੀਲ, ਗੁਰਵਿੰਦਰ ਸਿੰਘ ਆਹਲੀ ਖੁਰਦ ਨੂੰ ਜਨਰਲ ਸਕੱਤਰ, ਬਾਘਾ ਰਾਮੇ ਨੂੰ ਸਕੱਤਰ ਅਤੇ ਗੁਰਦੇਵ ਸਿੰਘ ਆਹਲੀ ਕਲਾ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ |ਸ਼ਹਿਰੀ ਕਮੇਟੀ ਵਿਚ ਭੁਪਿੰਦਰ ਸਿੰਘ ਲਾਡੀ ਨੂੰ ਸ਼ਹਿਰੀ ਪ੍ਰਧਾਨ, ਅਕਸ਼ੇ ਨਾਹਰ ਨੂੰ ਸੀਨੀਅਰ ਮੀਤ ਪ੍ਰਧਾਨ, ਸੋਨੀ ਪੰਡੋਰੀ ਨੂੰ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਬਾਗੋ ਨੂੰ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ |ਇਸ ਤੋਂ ਇਲਾਵਾ ਰਵੀ ਦੀਪੇਵਾਲ ਨੂੰ ਮੁੱਖ ਬੁਲਾਰਾ ਅਤੇ ਮੈਂਬਰ ਕੋਰ ਕਮੇਟੀ ਪੰਜਾਬ, ਰਾਹੁਲ ਨਾਹਰ ਨੂੰ ਪ੍ਰਧਾਨ ਦੁਆਬਾ ਜ਼ੋਨ, ਸੰਗਤ ਸਿੰਘ ਰੰਧਾਵਾ ਨੂੰ ਸੀਨੀਅਰ ਮੀਤ ਪ੍ਰਧਾਨ ਦੁਆਬਾ ਜ਼ੋਨ, ਲਕਸ਼ਮੀ ਕਾਂਤ ਸੋਨੂੰ ਨੂੰ ਮੁੱਖ ਐਡਵਾਈਜ਼ਰ ਪੰਜਾਬ, ਸੋਨੂੰ ਸਰਪੰਚ ਪੰਮਣ ਨੂੰ ਜ਼ਿਲ੍ਹਾ ਜਨਰਲ ਸਕੱਤਰ, ਗੁਰਵਿੰਦਰ ਸਿੰਘ ਆਹਲੀ ਖੁਰਦ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪਿਆਰਾ ਸਿੰਘ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ |ਪੰਜਾਬ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਵਿਚਾਰਾਂ ਅਤੇ ਭਾਰਤੀ ਸੰਵਿਧਾਨ ਦੀ ਭਾਵਨਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਵਾਜ਼ ਬਣ ਕੇ ਨਿਸ਼ਕਾਮ ਸੇਵਾ ਕਰਨਗੇ |ਇਸ ਮੌਕੇ ਦੀਪੂ ਸੁਲਤਾਨਪੁਰ ਲੋਧੀ, ਅਜੇ ਪੰਡਿਤ, ਮੰਗਾ, ਪਵਨ ਮੀਆਵਾਲ, ਨਰੇਸ਼ ਸ਼ਾਹਕੋਟ, ਕਪਿਲ ਚੋਪੜਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਪੀ.ਕੇ.ਐਸ ਪਬਲਿਕ ਸਕੂਲ ਨਡਾਲਾ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਡਿਪਟੀ ਕਮਿਸ਼ਨਰ ਵਲੋਂ ਸਨਮਾਨਿਤ ਅਗਲੀ ਖ਼ਬਰ ਕਾਨਵੈਂਟ ਸਕੂਲ ਮਾਛੀਨੰਗਲ ਵਿਖੇ ਮੌਕਟੇਲ ਬਣਾਉਣ ਦਾ ਮੁਕਾਬਲਾ ਕਰਵਾਇਆ
Ad Position 24
No active advertisement