ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਜੀ.ਐਨ.ਪੀ.ਕੇ.ਐਸ ਪਬਲਿਕ ਸਕੂਲ ਨਡਾਲਾ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਡਿਪਟੀ ਕਮਿਸ਼ਨਰ ਵਲੋਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 14-07-2026

ਨਡਾਲਾ, 13 ਜੁਲਾਈ (ਰਘਬਿੰਦਰ ਸਿੰਘ)-ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ (ਸੀ.ਬੀ.ਐਸ.ਈ.) ਦੀ 12ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਪਵਨਪ੍ਰੀਤ ਕੌਰ ਨੂੰ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਸਨਮਾਨਿਤ ਕੀਤਾ ਗਿਆ | ਪਵਨਪ੍ਰੀਤ ਕੌਰ ਨੇ ਸੀ.ਬੀ.ਐਸ.ਈ. ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿਚ 97.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਕੂਲ ਦਾ ਨਾਮ ਪੂਰੇ ਜ਼ਿਲ੍ਹੇ ਵਿਚ ਰੌਸ਼ਨ ਕੀਤਾ | ਡੀ.ਸੀ. ਦਫ਼ਤਰ ਕਪੂਰਥਲਾ ਵਿਖੇ ਆਯੋਜਿਤ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਪਵਨਪ੍ਰੀਤ ਕੌਰ ਨੂੰ ਸਨਮਾਨਿਤ ਕਰਦਿਆਂ ਉਸ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸਰਾਹਨਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਜੀ ਅਤੇ ਪਿ੍ੰਸੀਪਲ ਦਲਵੀਰ ਕੌਰ ਨੇ ਪਵਨਪ੍ਰੀਤ ਕੌਰ, ਉਸ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥਣ ਦੀ ਇਹ ਉਪਲਬਧੀ ਸਮੁੱਚੇ ਸਕੂਲ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਨੇ ਪਵਨਪ੍ਰੀਤ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਦਲਵੀਰ ਕੌਰ ਨੇ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਪਵਨਪ੍ਰੀਤ ਕੌਰ ਦੀ ਮਿਹਨਤ ਅਤੇ ਸਮਰਪਣ ਤੋਂ ਪੇ੍ਰਰਨਾ ਲੈ ਕੇ ਪੜ੍ਹਾਈ ਵਿਚ ਉੱਚੇ ਟੀਚੇ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਲੋਕ ਸਭਾ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ,ਜ਼ਿਲ੍ਹਾ ਯੋਜਨਾ ਭਲਾਈ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿਚ 14 ਜੁਲਾਈ ਨੂੰ ਵੀ ਹੜਤਾਲ ਕਰੇਗੀ-ਐਡਵੋਕੇਟ ਐਸ.ਐਸ. ਮੱਲ... ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਆਰਮੀ ਵਲੋਂ ਗ਼ਰੀਬਾਂ ਦੇ ਹੱਕਾਂ ਦੀ ਲੜਾਈ ਤੇਜ਼ ਕਰਨ ਦਾ ਐਲਾਨ
Ad Position 24
No active advertisement