ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮਕਸੂਦਪੁਰ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹਿਲਾ ਵਿੰਗ ਦੀ ਇਕਾਈ ਦਾ ਗਠਨ

Ad Position 21
No active advertisement
ਅਜੀਤ ਡੈਸਕ 14-07-2026

ਨਡਾਲਾ 13 ਜੁਲਾਈ ( ਰਘਬਿੰਦਰ ਸਿੰਘ ) ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਦੀ ਪ੍ਰਧਾਨਗੀ ਹੇਠ ਪਿੰਡ ਮਕਸੂਦਪੁਰ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਦੀ ਮਹਿਲਾ ਵਿੰਗ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ |ਇਸ ਮੌਕੇ ਬੀਬੀ ਨਰਿੰਦਰ ਕੌਰ ਨੂੰ ਮਹਿਲਾ ਵਿੰਗ ਦੀ ਪ੍ਰਧਾਨ, ਬੀਬੀ ਕੁਲਵਿੰਦਰ ਕੌਰ ਨੂੰ ਮੀਤ ਪ੍ਰਧਾਨ, ਬੀਬੀ ਨਿਰਮਲ ਕੌਰ ਨੂੰ ਸੈਕਟਰੀ ਅਤੇ ਬੀਬੀ ਸਿਮਰਜੀਤ ਕੌਰ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ | ਨਵੀਆਂ ਅਹੁਦੇਦਾਰਾਂ ਨੇ ਕਿਸਾਨਾਂ ਅਤੇ ਮਹਿਲਾਵਾਂ ਦੇ ਹੱਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ |ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਨੇ ਕਿਹਾ ਕਿ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਕੇ ਪਿੰਡ ਪੱਧਰ ‘ਤੇ ਸੰਗਠਨ ਦਾ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨਾਲ ਜੁੜੇ ਹਰ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇ | ਇਸ ਮੌਕੇ ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ, ਪ੍ਰਧਾਨ ਲਖਵੀਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਤੂਰ, ਕਰਨੈਲ ਸਿੰਘ, ਗੁਰਪ੍ਰਗਟ ਸਿੰਘ, ਰਾਜਵਿੰਦਰ ਸਿੰਘ, ਨਿਸ਼ਾਨ ਸਿੰਘ, ਤਰਸੇਮ ਸਿੰਘ, ਲਖਬੀਰ ਸਿੰਘ, ਬਲਵੀਰ ਸਿੰਘ ਹਸੂਵਾਲ, ਅਵਤਾਰ ਸਿੰਘ, ਕੁਲਦੀਪ ਸਿੰਘ, ਕੈਪਟਨ ਮਨਜੀਤ ਸਿੰਘ, ਮਦਨ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ ਸੂਬੇਦਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਪੱਤਰਿਕਾ ‘ਰਚਨਾਂਜਲੀ’ ਦੇ ਚੌਥੇ ਅੰਕ ਨੂੰ ਅੱਜ ਸੰਤ ਸੀਚੇਵਾਲ ਕਰਨਗੇ ਲੋਕ ਅਰਪਣ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿਚ 14 ਜੁਲਾਈ ਨੂੰ ਵੀ ਹੜਤਾਲ ਕਰੇਗੀ-ਐਡਵੋਕੇਟ ਐਸ.ਐਸ. ਮੱਲ...
Ad Position 24
No active advertisement