07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸਰਕਾਰਾਂ ਮੁੜ 1984 ਵਾਲਾ ਮਾਹੌਲ ਪੈਦਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ- ਗੁਰਦੀਪ ਖੇੜਾ

Ad Position 21
No active advertisement
ਅਜੀਤ ਡੈਸਕ 15-07-2026
ਫਗਵਾੜਾ, 14 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਅਤੇ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਦਾ ਪ੍ਰਚਾਰ ਪ੍ਰਸਾਰ ਸ਼ੋ੍ਰਮਣੀ ਕਮੇਟੀ ਦੀ ਹਮੇਸ਼ਾ ਪਹਿਲਕਦਮੀ ਰਹੀ ਹੈ | ਹੁਣ ਗੁਰੂ ਸਾਹਿਬਾਨ ਦੁਆਰਾ ਬਖ਼ਸ਼ੀ ਵਿਚਾਰਧਾਰਾ, ਸਿੱਖ ਰਹਿਤ ਮਰਯਾਦਾ ਅਤੇ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੀ ਸਿਧਾਂਤਕ ਅਤੇ ਇਤਿਹਾਸਕ ਮਹੱਤਤਾ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਹਲਕਾਵਾਰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਉਹ ਵਧੀਆਂ ਕਾਰਜ ਹਨ ਇਸ ਨਾਲ ਨੌਜਵਾਨਾਂ ਨੂੰ ਵੀ ਵਧੀਆਂ ਸੇਧ ਮਿਲੇਗੀ | ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਸੋਸ਼ਲ ਮੀਡੀਆ ਤੇ ਹੋ ਰਹੇ ਗਲਤ ਪ੍ਰਚਾਰ ਦਾ ਸ਼ਿਕਾਰ ਹੋ ਰਹੀ ਹੈ | ਉਨ੍ਹਾਂ ਨੇ ਪ੍ਰਚਾਰਕਾਂ ਨੂੰ ਬੇਨਤੀ ਕੀਤੀ ਕਿ ਸੰਗਤਾਂ ਨੂੰ ਗੁਰਮਤਿ ਰਹਿਣੀ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਪ੍ਰਤੀ ਵੀ ਜਾਗਰੂਕ ਕੀਤਾ ਜਾਵੇ | ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਅੱਜ ਦਾ ਸਮਾਂ ਨੌਜਵਾਨਾਂ ਨੂੰ ਬਚਾਉਣ ਦਾ ਹੈ ਕਿਉਂਕਿ ਮੌਕੇ ਦੀਆਂ ਸਰਕਾਰਾਂ ਮੁੜ 1984 ਵਾਲਾ ਮਾਹੌਲ ਪੈਦਾ ਕਰਨ ਲਈ ਸੋਸ਼ਲ ਮੀਡੀਆ ਤੇ ਹੋ ਰਹੇ ਗਲਤ ਪ੍ਰਚਾਰ ਤੇ ਪਾਬੰਦੀ ਨਹੀਂ ਲਗਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਖ਼ਿਲਾਫ਼ ਮੋਟਰਸਾਈਕਲ ਮਾਰਚ ਅੱਜ- ਪਰਮਜੀਤ ਸਿੰਘ ਅਗਲੀ ਖ਼ਬਰ ਰੇਲਵੇ ਰੋਡ, ਬੰਗਾ ਚੌਂਕ ਤੇ ਸਰਾਏ ਰੋਡ ਦੇ ਨਾਲਿਆਂ ਦੀ ਸਫ਼ਾਈ ਜੰਗੀ ਪੱਧਰ ’ਤੇ ਸ਼ੁਰੂ- ਚੱਬੇਵਾਲ
Ad Position 24
No active advertisement