07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕੇਂਦਰ ਸਰਕਾਰ ਖ਼ਿਲਾਫ਼ ਮੋਟਰਸਾਈਕਲ ਮਾਰਚ ਅੱਜ- ਪਰਮਜੀਤ ਸਿੰਘ

Ad Position 21
No active advertisement
ਅਜੀਤ ਡੈਸਕ 15-07-2026
ਡਡਵਿੰਡੀ, 14 ਜੁਲਾਈ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲੈਂਡ ਪੂਲਿੰਗ ਨੀਤੀ ਅਤੇ ਭਾਰਤ ਅਮਰੀਕਾ ਕਰ ਮੁਕਤ ਸਮਝੌਤਾ ਰੱਦ ਕਰਵਾਉਣ ਲਈ 15 ਜੁਲਾਈ ਨੂੰ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਨੇ ਕਿਹਾ ਕਿ ਲੈਂਡ ਪੋਲਿੰਗ ਨੀਤੀ ਰਾਹੀਂ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਡਾਕਾ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ ਜਿਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਕਰ ਮੁਕਤ ਸਮਝੌਤੇ ਨਾਲ ਖੇਤੀਬਾੜੀ ਖੇਤਰ ਦੇ ਨਾਲ-ਨਾਲ ਪਸ਼ੂ ਪਾਲਕਾਂ, ਮੁਰਗੀ ਪਾਲਣ, ਮੱਛੀ ਪਾਲਕਾਂ ਸਮੇਤ ਹੋਰ ਕਿੱਤਿਆਂ ਉੱਤੇ ਇਸ ਦਾ ਸਿੱਧਾ ਅਸਰ ਪਵੇਗਾ, ਜਿਸ ਨੂੰ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 15 ਜੁਲਾਈ ਨੂੰ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ ਜੋ ਡਡਵਿੰਡੀ ਦੀ ਦਾਣਾ ਮੰਡੀ ਤੋਂ ਸਵੇਰੇ ਸਾਢੇ 9 ਵਜੇ ਆਰੰਭ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਯੁਵਰਾਜ ਕੰਬੋਜ ਨੇ ਐੱਸ. ਡੀ. ਓ. ਖੈੜਾ ਦੋਨਾਂ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਰਕਾਰਾਂ ਮੁੜ 1984 ਵਾਲਾ ਮਾਹੌਲ ਪੈਦਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀਆਂ- ਗੁਰਦੀਪ ਖੇੜਾ
Ad Position 24
No active advertisement