07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਜ਼ਹਿਰੀਲੀ ਦਵਾਈ ਖਾਣ ਕਾਰਨ ਔਰਤ ਦੀ ਹਾਲਤ ਗੰਭੀਰ

Ad Position 21
No active advertisement
ਅਜੀਤ ਡੈਸਕ 15-07-2026
ਕਪੂਰਥਲਾ, 14 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਸ਼ੇਖੂਪੁਰ ਵਿਖੇ ਘਰੇਲੂ ਝਗੜੇ ਕਾਰਨ ਇਕ ਔਰਤ ਵਲੋਂ ਕੋਈ ਜ਼ਹਿਰੀਲੀ ਦਵਾਈ ਖਾਣ ਕਾਰਨ ਸਿਹਤ ਵਿਗੜਣ ‘ਤੇ ਪਰਿਵਾਰਕ ਮੈਂਬਰਾਂ ਵਲੋਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਪਵਨਦੀਪ ਕੌਰ ਪਤਨੀ ਵਿਕਰਮ ਕੁਮਾਰ ਨੇ ਦੱਸਿਆ ਕਿ ਉਹ ਉਸਦਾ ਆਪਣੇ ਪਤੀ ਨਾਲ ਘਰੇਲੂ ਝਗੜਾ ਹੋ ਗਿਆ ਸੀ, ਜਿਸ ਕਾਰਨ ਉਸਨੇ ਕਥਿਤ ਤੌਰ ‘ਤੇ ਘਰ ਵਿਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ | ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਉੁਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨਾਲ ਸਬੰਧਿਤ ਆਗੂ ਆਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਲਈ ਇੱਕਜੁੱਟ ਹੋ ਕੇ ਕੰਮ ਕਰਨ- ਐੱਚ. ਐੱਸ. ਵ... ਅਗਲੀ ਖ਼ਬਰ ਯੁਵਰਾਜ ਕੰਬੋਜ ਨੇ ਐੱਸ. ਡੀ. ਓ. ਖੈੜਾ ਦੋਨਾਂ ਦਾ ਅਹੁਦਾ ਸੰਭਾਲਿਆ
Ad Position 24
No active advertisement