07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਮੰਦਭਾਗੀ- ਮੋਹਨ ਸਿੰਘ ਡਾਲਾ

Ad Position 21
No active advertisement
15-07-2026
ਨਡਾਲਾ, 14 ਜੁਲਾਈ (ਰਘਬਿੰਦਰ ਸਿੰਘ)- ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਮੋਹਨ ਸਿੰਘ ਡਾਲਾ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ‘ਤੇ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ |ਉਨ੍ਹਾਂ ਆਪਣੇ ਬਿਆਨ ਵਿਚ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਨੂੰ ਸਾਹਮਣੇ ਲਿਆਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ | ਅਜਿਹੇ ਮਹਾਨ ਸ਼ਹੀਦ ਦੇ ਜੀਵਨ ‘ਤੇ ਬਣੀ ਫ਼ਿਲਮ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਖ਼ਿਲਾਫ਼ ਹੈ | ਮੋਹਨ ਸਿੰਘ ਡਾਲਾ ਨੇ ਕਿਹਾ ਕਿ ਇਤਿਹਾਸ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਸੱਚ ਨੂੰ ਪਾਬੰਦੀਆਂ ਰਾਹੀਂ ਲੰਬੇ ਸਮੇਂ ਤੱਕ ਲੁਕਾਇਆ ਜਾ ਸਕਦਾ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਫ਼ਿਲਮ ‘ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾ ਕੇ ਬਿਨਾਂ ਕੱਟ ਤੇ ਇਸ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦੇਵੇ ਤਾਂ ਜੋ ਨਵੀਂ ਪੀੜ੍ਹੀ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਤੋਂ ਜਾਣੂ ਹੋ ਸਕੇ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਅਤੇ ਸੱਚ ਨੂੰ ਦਰਸਾਉਣ ਵਾਲੀਆਂ ਫ਼ਿਲਮਾਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੁੰਦੀਆਂ ਹਨ ਅਤੇ ਅਜਿਹੀਆਂ ਰਚਨਾਵਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਉਨ੍ਹਾਂ ‘ਤੇ ਪਾਬੰਦੀਆਂ ਲਗਾਈਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਏ. ਡੀ. ਸੀ. ਨੂੰ ਮੰਗ ਪੱਤਰ ਅਗਲੀ ਖ਼ਬਰ ਅਕਾਲੀ ਦਲ ਨਾਲ ਸਬੰਧਿਤ ਆਗੂ ਆਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਲਈ ਇੱਕਜੁੱਟ ਹੋ ਕੇ ਕੰਮ ਕਰਨ- ਐੱਚ. ਐੱਸ. ਵ...
Ad Position 24
No active advertisement