ਸੁਲਤਾਨਪੁਰ ਲੋਧੀ, 15 ਜੁਲਾਈ (ਨਰੇਸ਼ ਹੈਪੀ)-ਗੁਰਦੁਆਰਾ ਮਾਤਾ ਸੁਲੱਖਣੀ ਜੀ ਸਰਹਾਲੀ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਨਗਰ ਕੌਂਸਲਰ ਕਸ਼ਮੀਰ ਸਿੰਘ ਦੇ ਪਰਿਵਾਰ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਮੌਕੇ ਵੱਡੀ ਗਿਣਤੀ ਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ਵਿਚ ਸਰਬੱਤ ਦੇ ਭਲੇ, ਸੁਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਧਾਰਮਿਕ ਸਮਾਗਮ ਵਿਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਪੀਏ ਅਭਿਸ਼ੇਕ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਮੂਹ ਕੌਂਸਲਰਾਂ ਸਮੇਤ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਕਵੀਸ਼ਰੀ ਜਥਾ ਰਾਜ ਸਿੰਘ ਸਰਹਾਲੀ ਸਾਹਿਬ ਵੱਲੋਂ ਗੁਰੂ ਇਤਿਹਾਸ ਅਤੇ ਸਿੱਖੀ ਵਿਰਾਸਤ ਨਾਲ ਸੰਗਤ ਨੂੰ ਜੋੜਿਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹੀਰਾ ਸਿੰਘ ਦੀ ਅਗਵਾਈ ਹੇਠ ਆਏ ਹੋਏ ਮਹਿਮਾਨਾਂ ਨੂੰ ਕੌਂਸਲਰ ਕਸ਼ਮੀਰ ਸਿੰਘ, ਜੱਸਾ ਸਿੰਘ ਮਾਡਲ, ਹਰਪਿੰਦਰ ਸਿੰਘ ਢਿੱਲੋਂ, ਸਾਹਿਬ ਸਿੰਘ ਮਾਡਲ ਅਤੇ ਨਿਸ਼ਾਨ ਸਿੰਘ ਮਾਡਲ ਵੱਲੋਂ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਬਾਬਾ ਹੀਰਾ ਸਿੰਘ ਮੁੱਖ ਸੇਵਾਦਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਲਾਲੀ ਗਿੱਲਾਂ, ਲਖਵਿੰਦਰ ਸਿੰਘ ਪਾਸਟਰ, ਸਰਵਨ ਸਿੰਘ ਸਾਗਰ, ਹਰਪ੍ਰੀਤ ਸਿੰਘ ਬਬਲਾ, ਮਾਧਵ ਗੁਪਤਾ, ਕਰਨ ਚੌਹਾਨ, ਕੌਂਸਲਰ ਪਵਨ ਕਨੌਜੀਆ, ਲਾਡੀ ਮੁਰਾਦਪੁਰ, ਠੇਕੇਦਾਰ ਹੀਰਾ ਸਿੰਘ, ਜਗਜੀਤ ਸਿੰਘ ਸੰਧੂ, ਸੁਖਦੇਵ ਸਿੰਘ, ਡਾ. ਰਾਜੇਸ਼ ਸੂਦ, ਗੁਰਦੀਪ ਸਿੰਘ ਸ਼ਹੀਦ, ਸੋਨੂੰ ਅਟਵਾਲ, ਨਿਤਿਨ ਕੁਮਾਰ, ਅਵਤਾਰ ਸਿੰਘ, ਬਾਬਾ ਸੁਬੇਗ ਸਿੰਘ, ਅਮਰੀਕ ਸਿੰਘ, ਸ਼ੀਤਲ ਸਿੰਘ, ਸੁਰਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਸੁਰਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ |