19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਬੇਸਿਕ ਲਾਈਵ ਸਪੋਰਟਸ ਸੰਬੰਧੀ ਕਰਵਾਇਆ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 16-07-2026
ਕਪੂਰਥਲਾ, 15 ਜੁਲਾਈ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਜਲੰਧਰ ਅਕੈਡਮੀ ਆਫ਼ ਪੀਡੀਐਟਿ੍ਕਸ ਦੇ ਸਹਿਯੋਗ ਨਾਲ ਬੇਸਿਕ ਲਾਈਫ ਸਪੋਰਟ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਤੇ ਸ੍ਰੀਮਤੀ ਰਵਿੰਦਰ ਕੌਰ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਮੇਯੰਕ ਖੁੱਲਰ ਦਾ ਸਵਾਗਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਮੇਯੰਕ ਖੁੱਲਰ ਨੇ ਬੇਸਿਕ ਲਾਈਫ਼ ਸਪੋਰਟ ਅਤੇ ਸੀ.ਪੀ.ਆਰ. ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਉਨ੍ਹਾਂ ਬੱਚਿਆਂ ਨੂੰ ਇਸ ਸਬੰਧੀ ਅਭਿਆਸ ਵੀ ਕਰਵਾਇਆ | ਸੈਮੀਨਾਰ ਵਿਚ ਉਨ੍ਹਾਂ ਦਿਲ ਦੀ ਧੜਕਣ ਰੁਕਣ ਦੀ ਪਹਿਚਾਣ, ਅਮਰਜੈਂਸੀ ਸਹਾਇਤਾ ਲੈਣ ਦੇ ਤਰੀਕੇ ਤੇ ਸੀ.ਪੀ.ਆਰ. ਦੀ ਸਹੀ ਵਿਧੀ ਦਾ ਲਾਈਵ ਡੈਮੋ ਵੀ ਦਿੱਤਾ | ਉਨ੍ਹਾਂ ਕਿਹਾ ਕਿ ਸਮੇਂ ਸਿਰ ਦਿੱਤੀ ਗਈ ਸਹੀ ਮਦਦ ਕਿਸੇ ਵੀ ਵਿਅਕਤੀ ਦੀ ਜ਼ਿੰਦਗੀ ਬਚਾਅ ਸਕਦੀ ਹੈ | ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਦੀ ਦੇਖ ਰੇਖ ਹੇਠ ਕਰਵਾਏ ਗਏ ਸੈਮੀਨਾਰ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਡਾ. ਮੇਯੰਕ ਖੁੱਲਰ ਤੇ ਉਨ੍ਹਾਂ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਵਲੋਂ ਜੀਵਨ ਬਚਾਉਣ ਵਾਲੇ ਹੁਨਰ ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਨਿਰਮਲ ਜੋਤੀ, ਨਵਨੀਤ ਆਂਗਰਾ, ਸੰਜੀਵ ਸ਼ਰਮਾ, ਅਸ਼ੋਕ ਤੇ ਸਕੂਲ ਦੇ ਹੋਰ ਸਟਾਫ਼ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਰ. ਸੀ. ਐਫ਼. ਪ੍ਰਸ਼ਾਸਨ ਤੇ ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਅਗਲੀ ਖ਼ਬਰ ਫਾਲਕਨ ਫਾਊਂਡੇਸ਼ਨ ਸਕੂਲ ਵਿਚ ਮਾਨਸੂਨ ਗਤੀਵਿਧੀਆਂ ਕਰਵਾਈਆਂ
Ad Position 24