11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬੀ.ਐਲ.ਓਜ਼ ਸੋਧੇ ਸ਼ਡਿਊਲ ਅਨੁਸਾਰ 3 ਅਗਸਤ ਤੱਕ ਵੋਟਰਾਂ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕਰਨਗੇ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 17-07-2026
ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)-ਭਾਰਤੀ ਚੋਣ ਕਮਿਸ਼ਨ ਵਲੋਂ ਐਸ.ਆਈ.ਆਰ. ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਬੀ.ਐਲ.ਓਜ਼ 3 ਅਗਸਤ ਤੱਕ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀਤੀ 25 ਜੂਨ ਤੋਂ ਸ਼ੁਰੂ ਹੋਈ ਸੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਤੇ 13 ਅਗਸਤ ਤੋਂ 12 ਸਤੰਬਰ ਤੱਕ ਵੋਟਰ ਆਪਣੇ ਦਾਅਵੇ ਤੇ ਇਤਰਾਜ਼ ਦਰਜ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਦਾਅਵੇ ਤੇ ਇਤਰਾਜ਼ਾਂ ਦੇ ਨਿਪਟਾਰੇ ਦਾ ਕੰਮ 8 ਅਕਤੂਬਰ ਤੱਕ ਚੱਲੇਗਾ | ਉਪਰੰਤ 12 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਵੈਰੀਫਿਕੇਸ਼ਨ ਮੁਹਿੰਮ ਤਹਿਤ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤੇ ਇਹ ਯਕੀਨੀ ਬਣਾਉਣ ਵੋਟਰ ਸੂਚੀ ਵਿਚ ਉਨ੍ਹਾਂ ਦੇ ਵੇਰਵੇ ਸਹੀ, ਮੁਕੰਮਲ ਤੇ ਅੱਪਡੇਟ ਹੋਣ | ਉਨ੍ਹਾਂ ਅਪੀਲ ਕੀਤੀ ਕਿ ਉਹ ਕਿਸੇ ਵੀ ਹੋਰ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਟੋਲ ਫਰੀ ਨੰਬਰ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-2233777 ‘ਤੇ ਸੰਪਰਕ ਕਰਨ |
Ad Position 22
No active advertisement
ਪਿਛਲੀ ਖ਼ਬਰ ਯਾਕੂਬ ਅਲੀ ਪੰਜਾਬ ਸਟੇਟ ਮੁਸਲਿਮ ਡਿਵੈੱਲਪਮੈਂਟ ਬੋਰਡ ਹਲਕਾ ਕਪੂਰਥਲਾ ਦੇ ਚੇਅਰਪਰਸਨ ਨਿਯੁਕਤ ਅਗਲੀ ਖ਼ਬਰ ਵਧਦੀ ਹੋਈ ਆਬਾਦੀ ਦੇਸ਼ ਅਤੇ ਸਮਾਜ ਲਈ ਕਈ ਸਮੱਸਿਆਵਾਂ ਦਾ ਕਾਰਨ ਬਣ ਸਕਦੀ -ਡਾ. ਅਨੂ ਸ਼ਰਮਾ
Ad Position 24