11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸੀ ਵਰਕਰਾਂ ਨੂੰ ਰੋਕਿਆ

Ad Position 21
No active advertisement
ਅਜੀਤ ਡੈਸਕ 18-07-2026
ਫਗਵਾੜਾ, 17 ਜੁਲਾਈ (ਹਰਜੋਤ ਸਿੰਘ ਚਾਨਾ)- ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਘਿਰਾਓ ਵਾਸਤੇ ਜਾ ਰਹੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਗਮ ਪਰਾਸ਼ਰ ਨੂੰ ਪੁਲਿਸ ਨੇ ਸਾਥੀਆਂ ਸਮੇਤ ਰੋਕ ਲਿਆ| ਇਸ ਦੌਰਾਨ ਪੁਲਿਸ ਅਤੇ ਯੂਥ ਕਾਂਗਰਸੀ ਆਗੂਆਂ ਵਿਚਾਲੇ ਹਲਕੀ ਤਕਰਾਰ ਵੀ ਹੋਈ। ਜਾਣਕਾਰੀ ਅਨੁਸਾਰ ਯੂਥ ਕਾਂਗਰਸ ਨੇ ਅੱਜ ਜ਼ਿਲ੍ਹਾ ਪ੍ਰਧਾਨ ਅਗਮ ਪਰਾਸ਼ਰ ਦੀ ਅਗਵਾਈ ਹੇਠ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਲਈ ਪਹੁੰਚਣ ਦੌਰਾਨ ਰੋਸ ਮੁਜ਼ਾਹਰੇ ਦਾ ਪ੍ਰੋਗਰਾਮ ਉਲੀਕਿਆ ਸੀ, ਪਰ ਜਿਵੇਂ ਹੀ ਸਵੇਰੇ ਕਰੀਬ 11 ਵਜੇ ਸਮੂਹ ਯੂਥ ਕਾਂਗਰਸ ਵਰਕਰ ਮੇਹਟਾਂ ਬਾਈਪਾਸ ਨਜ਼ਦੀਕ ਕੋਨਿਕਾ ਰਿਜ਼ੋਰਟ ਵਿਖੇ ਇਕੱਤਰ ਹੋਏ ਤਾਂ ਐਸ.ਪੀ. ਫਗਵਾੜਾ ਮਾਧਵੀ ਸ਼ਰਮਾ ਪੁਲੀਸ ਪਾਰਟੀ ਦੇ ਨਾਲ ਤੁਰੰਤ ਮੌਕੇ ‘ਤੇ ਪਹੁੰਚੇ | ਇਸ ਦੌਰਾਨ ਉਨ੍ਹਾਂ ਯੂਥ ਵਰਕਰਾਂ ਨੂੰ ਸਖ਼ਤੀ ਨਾਲ ਅੱਗੇ ਜਾਣ ਤੋਂ ਰੋਕਿਆ ਤੇ ਸ਼ਾਮ ਕਰੀਬ 5 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੇ ਸੁਰੱਖਿਅਤ ਮਾਹੌਲ ‘ਚ ਸਮਾਪਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੱਡਿਆ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਗਮ ਪਰਾਸ਼ਰ ਨੇ ਕਿਹਾ ਕਿ ਨੀਟ ਪੇਪਰ ਲੀਕ ਵਰਗੇ ਗੰਭੀਰ ਮਾਮਲੇ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਹਿਲਾ ਕੇ ਰੱਖ ਦਿੱਤਾ ਹੈ| ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਚਾਉਣ ਦੀ ਬਜਾਏ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ| ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦਾ ਮਕਸਦ ਕਿਸੇ ਤਰ੍ਹਾਂ ਦਾ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਸੱਤਾ ਦੇ ਨਸ਼ੇ ‘ਚ ਬੇਸੁੱਧ ਹੋ ਚੁੱਕੀ ਕੇਂਦਰ ਸਰਕਾਰ ਨੂੰ ਜਗਾਉਣਾ ਹੈ ਤਾਂ ਜੋ ਵਿਦਿਆਰਥੀਆਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਦੀਪ ਵਾਲੀਆ, ਸੂਬਾ ਸਕੱਤਰ ਤਰਨ ਨਾਮਧਾਰੀ, ਅਜੇ ਪਾਠਕ, ਹਲਕਾ ਪ੍ਰਧਾਨ ਕੁੰਦਨ ਰਾਜਪੂਤ, ਸਾਹਿਲ ਵੋਹਰਾ ਬਲਾਕ ਪ੍ਰਧਾਨ ਸ਼ਹਿਰੀ ਅਤੇ ਦਿਹਾਤੀ ਬਲਾਕ ਪ੍ਰਧਾਨ ਲਖਵੀਰ ਰਾਣੀਪੁਰ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚ ਸਿਹਤ ਵਿਗੜਣ ਕਾਰਨ ਹਵਾਲਾਤੀ ਦੀ ਮੌਤ ਅਗਲੀ ਖ਼ਬਰ ਭੁਲੱਥ ਹਲਕੇ ’ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਉਥਲ-ਪੁਥਲ ਦੀਆਂ ਚਰਚਾਵਾਂ ਨੇ ਫੜਿਆ ਜ਼ੋਰ
Ad Position 24