11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕੇਂਦਰੀ ਜੇਲ੍ਹ ’ਚ ਸਿਹਤ ਵਿਗੜਣ ਕਾਰਨ ਹਵਾਲਾਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 18-07-2026

ਕਪੂਰਥਲਾ, 17 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਵਿਗੜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪ੍ਰਗਟ ਸਿੰਘ ਉਰਫ ਕਾਕਾ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੂਹੇਕੀ ਜ਼ਿਲ੍ਹਾ ਜਲੰਧਰ ਦੀ ਸਿਹਤ ਖ਼ਰਾਬ ਹੋਣ ਕਾਰਨ ਕੇਂਦਰੀ ਜੇਲ੍ਹ ਵਿਚੋਂ ਜੇਲ੍ਹ ਕਰਮਚਾਰੀ ਉਸਨੂੰ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ | ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ | ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਜਿਸ ਉਪਰੰਤ ਮਿ੍ਤਕ ਹਵਾਲਾਤੀ ਦੀ ਲਾਸ਼ ਨੂੰ ਥਾਣਾ ਕੋਤਵਾਲੀ ਪੁਲਿਸ ਤੇ ਜੇਲ੍ਹ ਮੁਲਾਜ਼ਮਾਂ ਵਲੋਂ ਮਨਸੂਰਵਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਜੱਜ ਸਾਹਿਬ ਦੀ ਹਾਜ਼ਰੀ ਵਿਚ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਪੰਥ ਲਈ ਰਾਹ ਦਸੇਰਾ-ਜਥੇਦਾਰ ਗੜਗੱਜ ਤੇਜਾ ਸਿੰਘ ਸਮੁੰਦਰੀ ਦ... ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸੀ ਵਰਕਰਾਂ ਨੂੰ ਰੋਕਿਆ
Ad Position 24