10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਗਣਨਾ ਫਾਰਮ ਇਕੱਤਰ ਕਰਨ ਲਈ 19 ਨੂੰ ਵਿਸ਼ੇਸ਼ ਐਸ.ਆਈ.ਆਰ. ਕੈਂਪ ਲੱਗਣਗੇ- ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 18-07-2026
ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਤੇ ਪੰਜਾਬ ਦੇ ਮੁੱਖ ਚੋਣ ਅਫ਼ਸਰਾਂ ਦੀਆਂ ਹਦਾਇਤਾਂ ਅਨੁਸਾਰ 19 ਜੁਲਾਈ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਗਣਨਾ ਫਾਰਮ ਜਮਾਂ ਕਰਵਾਉਣ ਲਈ ਵਿਸ਼ੇਸ਼ ਐੱਸ. ਆਈ. ਆਰ. ਕੈਂਪ ਲਗਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਨ੍ਹਾ ਚੋਣ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਜਿੰਨ੍ਹਾਂ ਵੋਟਰਾਂ ਨੇ ਅਜੇ ਤੱਕ ਗਣਨਾ ਫਾਰਮ ਜਮਾਂ ਨਹੀਂ ਕਰਵਾਏ ਉਨ੍ਹਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਦੇ ਸਮੇਂ ਦੌਰਾਨ ਆਪੋ ਆਪਣੇ ਪੋਿਲੰਗ ਸਟੇਸ਼ਨ ‘ਤੇ ਜਾਣ ਤੇ ਬਿਨਾ ਕਿਸੇ ਦੇਰੀ ਦੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ| ਉਨ੍ਹਾਂ ਕਿਹਾ ਕਿ ਹਰੇਕ ਪੋਲਿੰਗ ਬੂਥ ‘ਤੇ ਬੀ.ਐੱਲ.ਓਜ਼ ਗਣਨਾ ਫਾਰਮ ਇਕੱਤਰ ਕਰਨ, ਫਾਰਮ ਭਰਨ ਵਿਚ ਵੋਟਰਾਂ ਦੀ ਮਦਦ ਕਰਨ ਤੇ ਉਨ੍ਹਾਂ ਦੇ ਡਿਜੀਟਾਈਜੇਸ਼ਨ ਦੇ ਕੰਮ ਲਈ ਹਾਜ਼ਰ ਰਹਿਣਗੇ | ਉਨ੍ਹਾਂ ਕਿਹਾ ਕਿ ਜਿਹੜੇ ਬੀ. ਐੱਲ. ਓਜ਼ ਵਲੋਂ ਪਹਿਲਾਂ ਹੀ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਉਹ ਬੂਥ ਲੈਵਲ ਏਜੰਟਾਂ ਨਾਲ ਤਾਲਮੇਲ ਕਰਕੇ ਖਾਮੀਆਂ ਤੇ ਤਰਕ ਸੰਗਤ ਵਿਸੰਗਤੀਆਂ ਨੂੰ ਦੂਰ ਕਰਨ ‘ਤੇ ਧਿਆਨ ਕੇਂਦਰਿਤ ਕਰਨਗੇ | ਅਕਾਸ਼ ਬਾਂਸਲ ਨੇ ਦੱਸਿਆ ਕਿ ਜਿਹੜੇ ਬੀ.ਐੱਲ.ਓਜ਼ ਦਾ ਅਜੇ ਡਿਜੀਟਾਈਜੇਸ਼ਨ ਦਾ ਕੰਮ ਪੈਂਡਿੰਗ ਹੈ ਉਹ ਬਾਕੀ ਬਚੇ ਫਾਰਮ ਇਕੱਤਰ ਕਰਨ ਦੇ ਨਾਲ-ਨਾਲ ਡਿਜੀਟਾਈਜ਼ ਕਰਨ ਤਾਂ ਜੋ ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮੇਂ ਵਿਚ ਪੂਰਾ ਕੀਤਾ ਜਾ ਸਕੇ | ਉਨ੍ਹਾਂ ਸਮੂਹ ਚੋਣ ਅਧਿਕਾਰੀਆਂ ਨੂੰ ਵੋਟਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪ੍ਰਕਿਰਿਆ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵੋਟਰ ਵੋਟਰ ਸੂਚੀ ਵਿਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਵੋਟਰਾਂ ਨੂੰ ਆਪਣੇ ਪੋਿਲੰਗ ਬੂਥਾਂ ‘ਤੇ ਜਾਨ ਤੇ ਆਪਣੇ ਗਣਨਾ ਫਾਰਮ ਜਮਾਂ ਕਰਵਾਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪ ਲਾਈਨ ਟੋਲ ਫ਼ਰੀ ਨੰਬਰ 1950 ‘ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 01822-233777 ‘ਤੇ ਸੰਪਰਕ ਕਰਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ’ਚ ਪ੍ਰਾਈਵੇਟ ਹਸਪਤਾਲਾਂ ਤੇ ਸਰਕਾਰੀ ਦਫ਼ਤਰਾਂ ’ਚ ਸਿਹਤ ਕਰਮਚਾਰੀਆਂ ਵਲੋਂ ਡੇਂਗੂ ਮਲੇਰੀਆ ਗਤੀਵਿਧੀਆਂ ਅਗਲੀ ਖ਼ਬਰ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਖੇਡ ਸਟੇਡੀਅਮ ਵਾਲੀ ਗਲੀ ਦਾ ਨਿਰਮਾਣ ਸ਼ੁਰੂ ਕਰਵਾਇਆ
Ad Position 24