ਭੁਲੱਥ, 17 ਜੁਲਾਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਸਿਵਲ ਹਸਪਤਾਲ ਦੇ ਸਿਹਤ ਕਰਮਚਾਰੀਆਂ ਵੱਲੋਂ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐੱਸ. ਐੱਮ. ਓ. ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਕਸਬੇ ਦੇ ਪ੍ਰਾਈਵੇਟ ਹਸਪਤਾਲਾਂ ਤੇ ਹੋਰ ਸਰਕਾਰੀ, ਪ੍ਰਾਈਵੇਟ ਦਫ਼ਤਰਾਂ ਵਿਚ ਡੇਂਗੂ ਮਲੇਰੀਆ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਸਿਹਤ ਕਰਮਚਾਰੀ ਗੁਰਜੀਤ ਸਿੰਘ ਐੱਮ.ਪੀ.ਐੱਚ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਮਲੇਰੀਆ ਗਤੀਵਿਧੀਆਂ ਦੌਰਾਨ ਚੈਕਿੰਗ ਕਰਦਿਆਂ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਡੇਂਗੂ ਮਲੇਰੀਆ ਤੋਂ ਪੀੜਿਤ ਮਰੀਜ਼ਾਂ ਨੂੰ ਤੁਰੰਤ ਸਿਵਲ ਹਸਪਤਾਲ ਭੁਲੱਥ ਵਿਖੇ ਪਹੁੰਚ ਕੇ ਟੈੱਸਟ ਕਰਵਾਉਣੇ ਚਾਹੀਦੇ ਹਨ | ਇਸ ਮੌਕੇ ਹੈਲਥ ਇੰਸਪੈਕਟਰ ਸ਼ਰਨਜੀਤ ਸਿੰਘ , ਆਸ਼ਾ ਵਰਕਰ ਮਨਦੀਪ ਕੌਰ, ਆਸ਼ਾ ਵਰਕਰ ਮਨਪ੍ਰੀਤ ਕੌਰ, ਬਰੀਡਿੰਗ ਚੈੱਕਰ ਗੌਰਵ ਸਿੱਧੂ, ਤੇ ਮਨਜਿੰਦਰ ਸਿੰਘ ਹਾਜ਼ਰ ਸਨ |