10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮਗਨਰੇਗਾ ਕਾਮਿਆਂ ਤੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਜਬਰ ਨਾਲ ਦਬਾਉਣ ਦਾ ਭਰਮ ਨਾ ਪਾਲੇ ਸਰਕਾਰ- ਚੀਦਾ

Ad Position 21
No active advertisement
ਅਜੀਤ ਡੈਸਕ 18-07-2026
ਭੁਲੱਥ, 17 ਜੁਲਾਈ (ਮੇਹਰ ਚੰਦ ਸਿੱਧੂ)- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੰਗਰੂਰ ਵਿਚ ਆਪਣੇ ਹੱਕਾਂ ਲਈ ਜਮਹੂਰੀ ਢੰਗ ਨਾਲ ਸੰਘਰਸ਼ ਕਰਦੇ ਸਫ਼ਾਈ ਕਾਮਿਆਂ ‘ਤੇ ਸੰਗਰੂਰ ਪੁਲਿਸ ਵਲੋਂ ਲਾਠੀ ਚਾਰਜ ਕਰਕੇ ਸਫ਼ਾਈ ਸੇਵਕਾਂ ਨੂੰ ਗਿ੍ਫ਼ਤਾਰ ਕਰਨ ਅਤੇ ਖੰਨਾ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਵਰਕਰਾਂ ਉੱਪਰ ਆਮ ਆਦਮੀ ਪਾਰਟੀ ਦੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸੌਂਦ ਦੇ ਇਸ਼ਾਰੇ ‘ਤੇ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਵਰ੍ਹਾਏ ਗਏ ਤੇ ਲਾਠੀਚਾਰਜ ਕਰਦਿਆਂ ਪੁਲਿਸ ਨੇ ਡੰਡਿਆਂ ਨਾਲ ਮਨਰੇਗਾ ਵਰਕਰਾਂ ਦੀ ਬੁਰੀ ਤਰਾਂ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਪਹਿਲਾਂ ਮਨਰੇਗਾ ਕਰਮਚਾਰੀਆਂ ਤੇ ਖੰਨਾ ਵਿਚ ਮੰਤਰੀ ਨੂੰ ਮੰਗ ਪੱਤਰ ਦੇਣ ਜਾਂਦੇ ਕਰਮਚਾਰੀਆਂ ਉੱਪਰ ਲਾਠੀ ਚਾਰਜ ਕੀਤਾ ਗਿਆ, ਜਿਸ ਨਾਲ ਕਈ ਕਰਮਚਾਰੀ ਗੰਭੀਰ ਰੂਪ ਵਿਚ ਫੱਟੜ ਹੋ ਗਏ ਅਤੇ ਹੁਣ ਪਿਛਲੇ ਲੰਮੇ ਸਮੇਂ ਤੋਂ ਕੱਚੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਤਨਖ਼ਾਹਾਂ ਵਿਚ ਵਾਧਾ ਕਰਵਾਉਣ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਉੱਪਰ ਸੰਗਰੂਰ ਪੁਲਿਸ ਵੱਲੋਂ ਲਾਠੀ ਚਾਰਜ ਕਰਕੇ ਗਿ੍ਫ਼ਤਾਰ ਕਰਨ ਨੇ ਸਾਬਤ ਕਰ ਦਿੱਤਾ ਕਿ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਪੁਲਿਸ ਜਬਰ ਨਾਲ ਸੰਘਰਸ਼ਾਂ ਨੂੰ ਦਬਾਉਣਾ ਚਾਹੁੰਦੀ ਹੈ | ਪੇਂਡੂ ਮਜ਼ਦੂਰ ਯੂਨੀਅਨ ਸਫ਼ਾਈ ਸੇਵਕਾਂ ਦੀ ਡਟ ਕੇ ਹਮਾਇਤ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਗਿ੍ਫ਼ਤਾਰ ਸਫ਼ਾਈ ਸੇਵਕਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰਜਤ ਸਿੱਧੀ ਦਲਿਤ ਵਿਕਾਸ ਬੋਰਡ ਦੇ ਹਲਕਾ ਕਪੂਰਥਲਾ ਦੇ ਚੇਅਰਪਰਸਨ ਨਿਯੁਕਤੀ ਅਗਲੀ ਖ਼ਬਰ ਭੁਲੱਥ ’ਚ ਪ੍ਰਾਈਵੇਟ ਹਸਪਤਾਲਾਂ ਤੇ ਸਰਕਾਰੀ ਦਫ਼ਤਰਾਂ ’ਚ ਸਿਹਤ ਕਰਮਚਾਰੀਆਂ ਵਲੋਂ ਡੇਂਗੂ ਮਲੇਰੀਆ ਗਤੀਵਿਧੀਆਂ
Ad Position 24