10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਏਕ ਨੂਰ ਸੁਸਾਇਟੀ ਨਡਾਲਾ ਨੇ ਲੋੜਵੰਦ ਵਿਦਿਆਰਥਣ ਦੀ ਫ਼ੀਸ ਭਰੀ

Ad Position 21
No active advertisement
ਅਜੀਤ ਡੈਸਕ 18-07-2026
ਨਡਾਲਾ, 17 ਜੁਲਾਈ (ਰਘਬਿੰਦਰ ਸਿੰਘ)-ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਕਾਰਜ ਕਰ ਰਹੀ ਏਕ ਨੂਰ ਅਵੇਅਰਨੈੱਸ ਐਂਡ ਵੈੱਲਫੇਅਰ ਸੁਸਾਇਟੀ ਨਡਾਲਾ ਵਲੋਂ ਇਕ ਹੋਰ ਸ਼ਲਾਘਾਯੋਗ ਉਪਰਾਲਾ ਕਰਦਿਆਂ ਐਲਪਾਈਨ ਪਬਲਿਕ ਸਕੂਲ, ਭੁਲੱਥ ਵਿਚ ਨੌਵੀਂ ਜਮਾਤ ਵਿਚ ਪੜ੍ਹ ਰਹੀ ਇਕ ਲੋੜਵੰਦ ਵਿਦਿਆਰਥਣ ਦੀ ਇੱਕ ਸਾਲ ਦੀ 30 ਹਜ਼ਾਰ ਰੁਪਏ ਫ਼ੀਸ ਅਦਾ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਨੇ ਸੁਸਾਇਟੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਲਈ ਸਿੱਖਿਆ ਦੇ ਰਾਹ ਨੂੰ ਆਸਾਨ ਬਣਾਉਂਦੇ ਹਨ | ਉਨ੍ਹਾਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਤੇ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਕਰਨੀ ਚਾਹੀਦੀ ਹੈ | ਸੁਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਲੋੜਵੰਦ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਨਾ ਰਹਿਣ ਦੇਣਾ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਸਮਾਜ ਭਲਾਈ ਦੇ ਕਾਰਜ ਜਾਰੀ ਰਹਿਣਗੇ | ਇਸ ਮੌਕੇ ਸੰਦੀਪ ਕੁਮਾਰ ਟੋਨੀ, ਬਲਵਿੰਦਰ ਸਿੰਘ ਸਰਗੋਧੀਆ, ਜਤਿੰਦਰ ਸਾਜਨ, ਅਨਮੋਲਦੀਪ ਸਿੰਘ, ਬਾਗੂ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਚੰਗੇ ਸੰਸਕਾਰ ਦੇਣੇ ਸਮੇਂ ਦੀ ਮੁੱਖ ਲੋੜ : ਕਾਮਰੇਡ ਮਹਿੰਗਾ ਸਿੰਘ ਅਗਲੀ ਖ਼ਬਰ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਪੁੱਟਿਆ ਹੋਣ ਕਰਕੇ ਰਾਹਗੀਰ ਪ੍ਰੇਸ਼ਾਨ
Ad Position 24