ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)-ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਸਾਇੰਸ, ਮੈਥ ਅਤੇ ਇੰਗਲਿਸ਼ ਵਿਸ਼ਿਆਂ ਦੇ ਟੈਲੈਂਟ ਟੈੱਸਟ ਕਰਵਾਏ ਗਏ | ਟੈੱਸਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅੱਵਲ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਨ ਵੱਲੋਂ ਗੋਲਡ ਅਤੇ ਸਿਲਵਰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਅਤੇ ਪਿ੍ੰਸੀਪਲ ਗੁਰਿੰਦਰ ਕੌਰ ਨੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਟੈਲੈਂਟ ਟੈੱਸਟਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਹੋਰ ਪ੍ਰੇਰਿਤ ਕਰਨਾ ਹੈ| ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸਫਲਤਾ ਵਿਚ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਮਿਹਨਤ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ | ਇਸ ਮੌਕੇ ਸਕੂਲ ਪ੍ਰਬੰਧਨ ਨੇ ਵਿਸ਼ਵਾਸ ਜਤਾਇਆ ਕਿ ਇਸ ਤਰ੍ਹਾਂ ਦੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ ਤਾਂ ਜੋ ਵਿਦਿਆਰਥੀ ਅਕਾਦਮਿਕ ਖੇਤਰ ਵਿਚ ਨਵੀਆਂ ਉਚਾਈਆਂ ਨੂੰ ਛੂਹ ਸਕਣ | ਇਸ ਮੌਕੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ |