15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬੱਚਿਆਂ ਦੀ ਲੜਾਈ ਨੂੰ ਲੈ ਕੇ ਗੁਆਂਢੀਆਂ ਵਲੋਂ ਪਤੀ-ਪਤਨੀ ਦੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 19-07-2026

ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮਨਸੂਰਵਾਲ ਦੋਨਾ ਵਿਖੇ ਬੱਚਿਆਂ ਦੀ ਲੜਾਈ ਨੂੰ ਲੈ ਕੇ ਗੁਆਂਢੀਆਂ ਵਲੋਂ ਪਤੀ-ਪਤਨੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪੱਪੂ ਕੁਮਾਰ ਵਾਸੀ ਮਨਸੂਰਵਾਲ ਦੋਨਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚਿਆਂ ਦੀ ਗੁਆਂਢੀਆਂ ਦੇ ਬੱਚਿਆਂ ਨਾਲ ਮਾਮੂਲੀ ਤਕਰਾਰ ਹੋ ਗਈ | ਜਿਸ ਉਪਰੰਤ ਗੁਆਂਢੀਆਂ ਨੇ ਮੇਰੀ ਪਤਨੀ ਰਿੰਕੂ ਦੇਵੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ, ਜਦੋਂ ਮੈਂ ਆਪਣੀ ਪਤਨੀ ਨੂੰ ਛਡਾਉਣ ਗਿਆ ਤਾਂ ਉਨ੍ਹਾਂ ਨੇ ਮੇਰੇ ‘ਤੇ ਵੀ ਹਮਲਾ ਕਰ ਦਿੱਤਾ | ਜਿਸ ਕਾਰਨ ਅਸੀਂ ਦੋਵੇਂ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਕਰਨ ਵਲੋਂ ਇਲਾਜ ਜਾਰੀ ਹੈ ਤੇ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਔਰਤਾਂ ਨੂੰ ਦਿੱਤੇ ਜਾਣ ਵਾਲੇ ਪਦਮਾ ਐਵਾਰਡਜ਼ ਲਈ ਸਿਫ਼ਾਰਸ਼ਾਂ 31 ਜੁਲਾਈ ਤੱਕ ਭੇਜੀਆਂ ਜਾਣ-ਅਕਾਸ਼ ਬਾਂਸਲ ਅਗਲੀ ਖ਼ਬਰ ਪਸ਼ੂ ਚਾਰਨ ਨੂੰ ਲੈ ਕੇ ਕੁੱਝ ਨੌਜਵਾਨਾਂ ਵਲੋਂ ਪੰਜ ਗੁੱਜਰਾਂ ਦੀ ਕੁੱਟਮਾਰ
Ad Position 24