15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਕੋਈ ਵੀ ਵੋਟਰ ਵਾਂਝਾ ਨਾ ਰਹੇ : ਐਸ ਡੀ ਐਮ

Ad Position 21
No active advertisement
ਅਜੀਤ ਡੈਸਕ 19-07-2026
ਸੁਲਤਾਨਪੁਰ ਲੋਧੀ, 18 ਜੁਲਾਈ (ਨਰੇਸ਼ ਹੈਪੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਹਲਕੇ ਵਿਚ ਜ਼ੋਰਾਂ ‘ਤੇ ਚੱਲ ਰਿਹਾ ਹੈ | ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਯੋਗ ਵੋਟਰ ਡਰਾਫ਼ਟ ਵੋਟਰ ਸੂਚੀ ਵਿਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ, ਐਤਵਾਰ ਅੱਜ 19 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹਲਕੇ ਦੇ ਸਾਰੇ ਪੋਲਿੰਗ ਸਟੇਸ਼ਨਾਂ (ਬੂਥਾਂ) ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸੁਲਤਾਨਪੁਰ ਲੋਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀਐਲਓ) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ | ਇਸ ਦੌਰਾਨ ਵੋਟਰਾਂ ਦੇ ਇਨਿਊਮਰੇਸ਼ਨ ਫਾਰਮ ਭਰਨ, ਇਕੱਠੇ ਕਰਨ ਅਤੇ ਉਨ੍ਹਾਂ ਨੂੰ ਡਿਜੀਟਾਈਜ਼ ਕਰਨ ਦਾ ਕੰਮ ਕੀਤਾ ਜਾਵੇਗਾ | ਐਸ.ਡੀ.ਐਮ. ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਚੋਣ ਪ੍ਰਕਿਰਿਆ ਨੂੰ ਸਫਲ ਬਣਾਉਣ ਵਿਚ ਆਮ ਲੋਕ ਵੀ ਸਾਡੀ ਇਸ ਮੁਹਿੰਮ ਦਾ ਅਹਿਮ ਹਿੱਸਾ ਹਨ | ਪ੍ਰਸ਼ਾਸਨ ਅਤੇ ਹਲਕਾ ਨਿਵਾਸੀ ਬਿਲਕੁਲ ਇੱਕ ਟੀਮ ਵਾਂਗ ਕੰਮ ਕਰ ਰਹੇ ਹਨ ਅਤੇ ਲੋਕਾਂ ਦੇ ਭਰਪੂਰ ਸਹਿਯੋਗ ਤੋਂ ਬਿਨਾਂ ਇਹ ਵੱਡਾ ਕਾਰਜ ਨੇਪਰੇ ਨਹੀਂ ਚੜ੍ਹ ਸਕਦਾ | ਸਾਡਾ ਸਾਰਿਆਂ ਦਾ ਸਾਂਝਾ ਟੀਚਾ ਹਲਕੇ ਵਿਚ ਇੱਕ ਮਜ਼ਬੂਤ ਅਤੇ ਸਹੀ ਵੋਟਰ ਸੂਚੀ ਤਿਆਰ ਕਰਨਾ ਹੈ | ਉਨ੍ਹਾਂ ਨੇ ਸਮੂਹ ਹਲਕਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 19 ਜੁਲਾਈ ਨੂੰ ਲੱਗਣ ਵਾਲੇ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ | ਸਾਰੇ ਵੋਟਰ ਆਪਣੇ ਬੂਥ ‘ਤੇ ਪਹੁੰਚ ਕੇ ਆਪਣੀ ਵੋਟ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਜੇਕਰ ਕੋਈ ਫਾਰਮ ਭਰਨਾ ਬਕਾਇਆ ਹੈ, ਤਾਂ ਉਸਨੂੰ ਮੌਕੇ ‘ਤੇ ਹੀ ਬੀ ਐਲ ਓ ਨੂੰ ਜਮਾਂ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਬਲੱਡ ਬੈਂਕ ਵਿਖੇ ਲੋੜਵੰਦ ਔਰਤਾਂ ਨੂੰ ਵੰਡਿਆ ਰਾਸ਼ਨ ਅਗਲੀ ਖ਼ਬਰ ਅੰਤਰਰਾਸ਼ਟਰੀ ਰਿਕਾਰਡਧਾਰੀ ਹਰਪ੍ਰੀਤ ਸਿੰਘ ਵਿੱਕੀ ਦਿਓਲ ਦਾ ਏਐਸਪੀ ਧੀਰੇਂਦਰ ਵਰਮਾ ਵਲੋਂ ਵਿਸ਼ੇਸ਼ ਸਨਮਾਨ
Ad Position 24