15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪਵਿੱਤਰ ਕਾਲੀ ਵੇਈਂ ਦੀ 26ਵੀਂ ਵਰ੍ਹੇਗੰਢ ਮੌਕੇ ਦੁਆਬਾ ਮੈਡੀਕਲ ਪ੍ਰੈਕਟੀਸ਼ਨਰਸ ਐਸੋਸੀਏਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 19-07-2026
ਸੁਲਤਾਨਪੁਰ ਲੋਧੀ, 18 ਜੁਲਾਈ (ਨਰੇਸ਼ ਹੈਪੀ)-ਪਵਿੱਤਰ ਕਾਲੀ ਵੇਈਾ ਦੀ 26 ਵੀਂ ਵਰੇ੍ਹਗੰਢ ਮੌਕੇ ਦੁਆਬਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ.) ਵੱਲੋਂ ਸੰਗਤਾਂ ਦੀ ਸੇਵਾ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੈਂਕੜੇ ਸ਼ਰਧਾਲੂਆਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਐਸੋਸੀਏਸ਼ਨ ਦੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਪੇਂਡੂ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ | ਕੈਂਪ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੀਵ ਕੁਮਾਰ, ਵਾਈਸ ਪ੍ਰਧਾਨ ਡਾ. ਮਦਨ ਲਾਲ ਪੰਨਾ, ਡਾ. ਸਤਵੀਰ ਸਿੰਘ ਥਿੰਦ, ਡਾ. ਸੋਮਨਾਥ, ਡਾ. ਬਲਕਾਰ ਸਿੰਘ ਲਾਲਕਾ, ਡਾ.ਬਲੌਰ ਖਾਨ, ਡਾ. ਹਰਜੀਤ ਸਿੰਘ, ਡਾ. ਬਲਵਿੰਦਰ ਢਿੱਲੋਂ, ਡਾ. ਸਵਰਨ ਸਿੰਘ, ਡਾ. ਬਲਵੀਰ ਸਿੰਘ, ਡਾ. ਪਲਵਿੰਦਰ, ਡਾ.ਸੁਸ਼ੀਲ ਕੁਮਾਰ, ਡਾ.ਸੁਰਿੰਦਰ ਕੌਰ, ਡਾ.ਪੂਜਾ ਸਮੇਤ ਹੋਰ ਕਈ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ | ਐਸੋਸੀਏਸ਼ਨ ਨੇ ਕਿਹਾ ਕਿ ਲੋਕਾਂ ਦੀ ਸਿਹਤ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ- ਅੱਕਾਂਵਾਲੀ ਅਗਲੀ ਖ਼ਬਰ ਪੰਜਾਬ ਸਰਕਾਰ ਰਾਜ ਨੂੰ ਹਰ ਖੇਤਰ ਵਿਚ ਨੰਬਰ 1 ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ-ਗੁਰਪਾਲ ਸਿੰਘ ਇੰਡੀਅਨ
Ad Position 24