02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਹਲਕਾ ਭੁਲੱਥ 26 ਦੇ 175 ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਵਿਸ਼ੇਸ਼ ਕੈਂਪ ਮੁਕੰਮਲ

Ad Position 21
No active advertisement
ਅਜੀਤ ਡੈਸਕ 20-07-2026

ਭੁਲੱਥ, 19 ਜੁਲਾਈ (ਮਨਜੀਤ ਸਿੰਘ ਰਤਨ)-ਮਾਨਯੋਗ ਭਾਰਤ ਚੋਣ ਕਮਿਸ਼ਨ (ਈ.ਸੀ.ਆਈ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਐਸ ਡੀ ਐਮ ਰੁਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ 26 ਦੇ 175 ਪੋਲਿੰਗ ਬੂਥਾਂ ‘ਤੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਅਧੀਨ ਲਗਾਇਆ ਗਿਆ ਜਿਸ ਵਿਚ ਅਸੈਂਬਲੀ ਕੁਆਰਡੀਨੇਟਰ ਬਲਬੀਰ ਧਾਲੀਵਾਲ ਦਾ ਵਿਸ਼ੇਸ਼ ਯੋਗਦਾਨ ਰਿਹਾ ਅੱਜ ਇਹ ਵਿਸ਼ੇਸ਼ ਕੈਂਪ ਮੁਕੰਮਲ ਹੋ ਗਿਆ | ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ. ਤਹਿਤ ਗਿਣਨਾ ਫਾਰਮ ਇਕੱਤਰ ਕਰਨ ਅਤੇ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਲਗਾਏ ਗਏ ਸਨ | ਇਹ ਕੈਂਪ 19 ਜੁਲਾਈ (ਐਤਵਾਰ) ਨੂੰ ਵੀ ਸਵੇਰੇ 8 ਵਜੇ ਤੋਂ ਦੁਪਹਿਰ2 ਵਜੇ ਤੱਕ ਜਾਰੀ ਰਿਹਾ, ਜਿਸ ਦੌਰਾਨ ਫ਼ਾਰਮ ਜਮਾਂ ਕਰਵਾਉਣ ਤੋਂ ਰਹਿ ਚੁੱਕੇ ਯੋਗ ਵੋਟਰਾਂ ਵਲੋਂ ਆਪਣੇ ਜਨਗਣਨਾ ਫਾਰਮ ਜਮਾਂ ਕਰਵਾਏ | ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਸਮੇਂ ਸਿਰ ਮੁਕੰਮਲ ਕਰਨਾ ਸੀ | ਜਿਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਹੈ, ਉਹ ਜਮਾਂ ਹੋਏ ਫਾਰਮਾਂ ਵਿਚ ਰਹਿ ਗਈਆਂ ਕਮੀਆਂ ਅਤੇ ਤਰੁੱਟੀਆਂ ਨੂੰ ਦੂਰ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੇ ਹਨ | ਜਿਨ੍ਹਾਂ ਪੋਲਿੰਗ ਬੂਥਾਂ ‘ਤੇ ਵੱਡੀ ਗਿਣਤੀ ਵਿਚ ਗਿਣਨਾ ਫਾਰਮ ਇਕੱਤਰ ਹੋ ਚੁੱਕੇ ਹਨ ਪਰ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਹੈ, ਉੱਥੇ ਡਿਜੀਟਾਈਜ਼ੇਸ਼ਨ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਬਾਕੀ ਰਹਿੰਦੇ ਫਾਰਮ ਵੀ ਇਕੱਤਰ ਕੀਤੇ ਜਾ ਰਹੇ ਹਨ | ਇਸੇ ਤਰ੍ਹਾਂ ਜਿਨ੍ਹਾਂ ਖੇਤਰਾਂ ਵਿਚ ਤੁਲਨਾਤਮਕ ਤੌਰ ‘ਤੇ ਘੱਟ ਫਾਰਮ ਪ੍ਰਾਪਤ ਹੋਏ ਹਨ, ਉੱਥੇ ਬੀ.ਐਲ.ਓਜ਼. ਵੱਲੋਂ ਫਾਰਮ ਇਕੱਤਰ ਕਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਂਦੀ ਜਾ ਸਕੇ | ਕੈਂਪ ਦੇ ਸੁਚਾਰੂ ਸੰਚਾਲਨ ਲਈ ਸਬੰਧਿਤ ਸਕੂਲਾਂ ਦੇ ਸਟਾਫ਼, ਮਾਲ ਪਟਵਾਰੀਆਂ, ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਸਮੂਹ ਏ.ਐਲ.ਐਮ.ਟੀ./ਡੀ.ਐਲ.ਐਮ.ਟੀ. ਕਰਮਚਾਰੀਆਂ ਨੂੰ ਬੀ.ਐਲ.ਓਜ਼. ਦੇ ਨਾਲ ਤਾਇਨਾਤ ਕੀਤਾ ਗਿਆ ਹੈ | ਇਹ ਕਰਮਚਾਰੀ ਵੋਟਰਾਂ ਨੂੰ ਗਿਣਨਾ ਫਾਰਮ ਸਹੀ ਢੰਗ ਨਾਲ ਭਰਨ ਅਤੇ ਉਨ੍ਹਾਂ ਦੀ ਤੁਰੰਤ ਡਿਜੀਟਾਈਜ਼ੇਸ਼ਨ ਵਿਚ ਸਹਾਇਤਾ ਪ੍ਰਦਾਨ ਕਰ ਰਹੇ ਹਨ | ਭੁਲੱਥ ਦੇ ਤਹਿਸੀਲਦਾਰ ਵਰਿੰਦਰ ਭਾਟੀਆ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੀ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਕੀਤਾ | ਉਨ੍ਹਾਂ ਅੱਜ ਰਹਿ ਚੁੱਕੇ ਵੋਟਰਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ‘ਤੇ ਤਸੱਲੀ ਪ੍ਰਗਟ ਕਰਦਿਆਂ ਬਾਕੀ ਰਹਿੰਦੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਿਤ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਗਿਣਨਾ ਫਾਰਮ ਜਮਾਂ ਕਰਵਾਉਣ ਤਾਂ ਜੋ ਆਖਰੀ ਸਮੇਂ ਦੀ ਭੀੜ ਤੋਂ ਬਚਿਆ ਜਾ ਸਕੇ |ਇਸ ਮੌਕੇ ਹੋਰਨਾਂ ਤੋਂ ਤਹਿਸੀਲਦਾਰ ਵਰਿੰਦਰ ਭਾਟੀਆ, ਅਸੈਂਬਲੀ ਕੁਆਰਡੀਨੇਟਰ ਬਲਬੀਰ ਧਾਲੀਵਾਲ, ਰੀਡਰ ਤਰਸੇਮ ਸਿੰਘ, ਸੁਪਰਵਾਈਜ਼ਰ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਇਸਕੋਨ ਸੰਸਥਾ ਵਲੋਂ ਸਜਾਈ ਗਈ ਵਿਸ਼ਾਲ ਭਗਵਾਨ ਜਗਨਨਾਥ ਰੱਥ ਯਾਤਰਾ
Ad Position 24
No active advertisement