02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਫਗਵਾੜਾ ਵਿਚ ਸਰਬੱਤ ਦਾ ਭਲਾ ਫਾਊਂਡੇਸ਼ਨ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 20-07-2026

ਫਗਵਾੜਾ, 19 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸਮਾਜ ਸੇਵਾ ਅਤੇ ਮਨੁੱਖਤਾ ਦੀ ਮਿਸਾਲ ਕਾਇਮ ਕਰਦਿਆਂ ਸਰਬੱਤ ਦਾ ਭਲਾ ਫਾਊਂਡੇਸ਼ਨ, ਫਗਵਾੜਾ ਵੱਲੋਂ ਫਾਊਾਡੇਸ਼ਨ ਦੇ ਪ੍ਰਧਾਨ ਕਰਮਵੀਰ ਅਰੋੜਾ ਦੀ ਅਗਵਾਈ ਹੇਠ 69ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਫਾਊਾਡੇਸ਼ਨ ਦੇ ਚੇਅਰਮੈਨ ਵੀਪੀ ਸਿੰਘ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ, ਜਦਕਿ ਮੈਡਮ ਕਿਰਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੌਰਾਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ 100 ਲੋੜਵੰਦ ਪਰਿਵਾਰਾਂ ਨੂੰ ਪੂਰੇ ਮਹੀਨੇ ਦਾ ਰਾਸ਼ਨ ਸਨਮਾਨ ਸਹਿਤ ਵੰਡਿਆ ਗਿਆ | ਇਸ ਮੌਕੇ ਮੌਜੂਦ ਲੋਕਾਂ ਨੇ ਫਾਊਾਡੇਸ਼ਨ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਨਿਰੰਤਰ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨੂੰ ਮਨੁੱਖਤਾ ਦੀ ਸੱਚੀ ਸੇਵਾ ਕਰਾਰ ਦਿੱਤਾ | ਇਸ ਮੌਕੇ ਪ੍ਰਮੋਦ ਜੋਸ਼ੀ, ਸਮਾਜ ਸੇਵਕ ਰਮਨ ਨੇਹਰਾ, ਗੁਰਦੀਪ ਕੰਗ, ਮੋਹਨ ਲਾਲ ਤਨੇਜਾ, ਅਤੁਲ ਜੋਸ਼ੀ, ਵਿਨੋਦ ਮੜ੍ਹੀਆ, ਵਿਨੈ ਮੜ੍ਹੀਆ, ਜਸਵਿੰਦਰ, ਰਣਜੀਤ ਸਿੰਘ ਕਿੰਡਾ, ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮਾਜ ਸੇਵੀ ਅਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਚਰਨ ਦਾਸ ਦੀ ਸਾਲਾਨਾ ਬਰਸੀ ਦੇ ਸੰਬੰਧ ਵਿਚ ਸਮਾਗਮ 30 ਨੂੰ ਖੈੜਾ ਬੇਟ ਵਿਖੇ - ਮਹਾਤਮਾ ਮੁਨੀ ਅਗਲੀ ਖ਼ਬਰ ਪਾਵਰ ਲਿਫਟਰ ਪ੍ਰਦੀਪ ਘਈ ਵਲੋਂ ਭੁਲੱਥ ਦੇ ਉੱਭਰਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਦੀ ਵੰਡ
Ad Position 24
No active advertisement