02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਗਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਅਤੇ ਨੌਕਰੀਆਂ ਤੋਂ ਕੱਢੇ ਜਾਣ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਨਿੰਦਾ

Ad Position 21
No active advertisement
ਅਜੀਤ ਡੈਸਕ 20-07-2026
ਨਡਾਲਾ, 19 ਜੁਲਾਈ (ਰਘਬਿੰਦਰ ਸਿੰਘ)–ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਨਡਾਲਾ ਅਤੇ ਪਿੰਡ ਮੁੱਦੋਵਾਲ ਦੇ ਸਰਪੰਚ ਜਗਜੀਤ ਸਿੰਘ ਔਜਲਾ ਨੇ ਖੰਨਾ ਵਿਖੇ ਮਗਨਰੇਗਾ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਹੈ ਉਨ੍ਹਾਂ ਦੋਸ਼ ਲਾਇਆ ਕਿ ਇਸ ਕਾਰਵਾਈ ਦੌਰਾਨ ਇੱਕ ਕਰਮਚਾਰੀ ਦੀ ਲੱਤ ਟੁੱਟ ਗਈ ਅਤੇ ਮਹਿਲਾ ਕਰਮਚਾਰੀਆਂ ਨਾਲ ਵੀ ਦੁਰਵਿਵਹਾਰ ਕੀਤਾ ਗਿਆ, ਜੋ ਬਿਲਕੁਲ ਅਸਵੀਕਾਰਯੋਗ ਹੈ ਔਜਲਾ ਨੇ ਕਿਹਾ ਕਿ ਲਾਠੀਚਾਰਜ ਤੋਂ ਬਾਅਦ ਸਰਕਾਰ ਦੇ ਮੰਤਰੀ ਵੱਲੋਂ ਹਸਪਤਾਲ ਵਿਚ ਜਾ ਕੇ ਕਰਮਚਾਰੀਆਂ ਦਾ ਹਾਲ-ਚਾਲ ਪੁੱਛਣ ਅਤੇ ਭਰੋਸਾ ਦੇਣ ਦੇ ਬਾਵਜੂਦ ਬਾਅਦ ਵਿਚ 2100 ਮਗਨਰੇਗਾ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦੇਣਾ ਕਰਮਚਾਰੀਆਂ ਨਾਲ ਵਿਸ਼ਵਾਸਘਾਤ ਹੈ | ਉਨ੍ਹਾਂ ਇਸ ਫ਼ੈਸਲੇ ਦੀ ਵੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਤੁਰੰਤ ਬਹਾਲ ਨਾ ਕੀਤਾ ਗਿਆ ਅਤੇ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ, ਤਾਂ ਕਿਰਤੀ ਕਿਸਾਨ ਯੂਨੀਅਨ ਹੋਰ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਹਿਲੋਲਪੁਰ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਪੰਜਾਬ ਦੇ ਵਪਾਰੀ, ਕਿਸਾਨ ਅਤੇ ਮਜ਼ਦੂਰ ਚਾਹੁੰਦੇ ਹਨ ਅਕਾਲੀ ਦਲ ਦੀ ਸਰਕਾਰ- ਬਿੰਦਰ ਰਾਵਲਪਿੰਡੀ
Ad Position 24
No active advertisement