02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 20-07-2026
ਸੁਲਤਾਨਪੁਰ ਲੋਧੀ,19 ਜੁਲਾਈ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਗੁਰਮਤਿ ਸਮਾਗਮ ਨਿਰੰਤਰ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਦੇਖ-ਰੇਖ ਹੇਠ ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਦੀ ਅੱਜ ਸੁਲਤਾਨਪੁਰ ਲੋਧੀ ਹਲਕੇ ਵਿਚ ਆਰੰਭਤਾ ਕੀਤੀ ਗਈ | ਇਸ ਲੜੀ ਦਾ ਪਹਿਲਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ, ਡੇਰਾ ਸੈਦਾਂ ਵਿਖੇ ਚੜ੍ਹਦੀ ਕਲਾ ਨਾਲ ਸੰਪੰਨ ਹੋਇਆ | ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਪਹੁੰਚੇ ਪ੍ਰਚਾਰਕ ਜਥਿਆਂ ਨੇ ਗੁਰਬਾਣੀ ਅਤੇ ਗੁਰੂ ਇਤਿਹਾਸ ਦੀ ਵਿਚਾਰ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੋੜਿਆ | ਭਾਈ ਨਿਸ਼ਾਨ ਸਿੰਘ ਕਵੀਸ਼ਰ ਅਤੇ ਭਾਈ ਦਵਿੰਦਰ ਸਿੰਘ ਕਥਾਵਾਚਕ ਬਾਉਲੀ ਸਾਹਿਬ, ਡੱਲਾ ਵੱਲੋਂ ਪ੍ਰਭਾਵਸ਼ਾਲੀ ਕਥਾ-ਵਿਚਾਰ ਦੀ ਸਾਂਝ ਪਾਈ ਗਈ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਸੰਗਤਾਂ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਦੱਸਿਆ ਕਿ 12 ਅਗਸਤ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ 17 ਅਗਸਤ ਨੂੰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਹੋਣ ਵਾਲੇ ਸਮੁੱਚੇ ਹਲਕੇ ਦੇ ਸਾਂਝੇ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਸੱਦਾ ਵੀ ਦਿੱਤਾ | ਇਸ ਗੁਰਮਤਿ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ-ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ |ਇਸ ਮੌਕੇ ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜਥੇਦਾਰ ਜਤਿੰਦਰ ਸਿੰਘ, ਜਥੇਦਾਰ ਭਾਈ ਬਲਵੀਰ ਸਿੰਘ ਰਾਜਸਥਾਨੀ, ਰਾਜਾ ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ, ਗੁਰਲਾਲ ਸਿੰਘ, ਅੰਗਰੇਜ਼ ਸਿੰਘ, ਗ੍ਰੰਥੀ ਭਾਈ ਜਗਦੀਪ ਸਿੰਘ, ਧਰਮਿੰਦਰ ਸਿੰਘ, ਕਥਾਵਾਚਕ ਭਾਈ ਹਰਵਿੰਦਰ ਸਿੰਘ, ਸੰਪੂਰਨ ਸਿੰਘ, ਗੁਰਜੰਟ ਸਿੰਘ, ਬੀਬੀ ਗੁਰਬਖ਼ਸ਼ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਜਸਵਿੰਦਰ ਕੌਰ ਖ਼ਾਲਸਾ, ਬੀਬੀ ਬਲਜੀਤ ਕੌਰ ਕਮਾਲਪੁਰ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਬੋਰਡ ਵਲੋਂ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਮੁਫ਼ਤ ਸਕੂਲੀ ਬੈਗ ਅਗਲੀ ਖ਼ਬਰ ਪਿੰਡ ਬਹਿਲੋਲਪੁਰ ਵਿਖੇ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
Ad Position 24
No active advertisement