07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਠੇਕੇਦਾਰ ਦੇ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਹੋਣ ’ਤੇ ਵੀ ਪੁਲਿਸ ਕਾਰਵਾਈ ਕਰਨ ’ਚ ਨਾਕਾਮ ਰਹੀ-ਰਾਣਾ ਗੁਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 21-07-2026
ਕਪੂਰਥਲਾ, 20 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੁਲਿਸ ਵਲੋਂ ਇਕ ਸ਼ਰਾਬ ਦੇ ਠੇਕੇਦਾਰ ਦੇ ਮੁਲਾਜ਼ਮਾਂ ‘ਤੇ ਕਥਿਤ ਤੌਰ ‘ਤੇ ਕੀਤੇ ਗਏ ਹਮਲੇ ਦੌਰਾਨ ਗੋਲੀ ਚਲਾਉਣ ਦੇ ਮਾਮਲੇ ਵਿਚ ਸ਼ਾਮਲ ਗੋਪੀ ਨਿਹੰਗ ਤੇ ਉਸ ਦੇ 4 ਸਾਥੀਆਂ ਅਤੇ 5 ਅਣਪਛਾਤੇ ਵਿਅਕਤੀਆਂ ਵਿਰੁੱਧ 6 ਦਿਨ ਪਹਿਲਾਂ ਥਾਣਾ ਸਿਟੀ ਕਪੂਰਥਲਾ ਵਿਚ ਕੇਸ ਦਰਜ ਹੋਣ ਦੇ ਬਾਵਜੂਦ ਵੀ ਪੁਲਿਸ ਸੱਤਾਧਾਰੀ ਪਾਰਟੀ ਦੇ ਕਥਿਤ ਦਬਾਅ ਹੇਠ ਸਬੰਧਿਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਨਾਕਾਮ ਰਹੀ ਹੈ | ਇਹ ਗੱਲ ਰਾਣਾ ਗੁਰਜੀਤ ਸਿੰਘ ਕਾਂਗਰਸ ਵਿਧਾਇਕ ਹਲਕਾ ਕਪੂਰਥਲਾ ਨੇ ਸਥਾਨਕ ਏਕਤਾ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਇਹ ਅਮਨ ਕਾਨੂੰਨ ਦੀ ਸਥਿਤੀ ਦਾ ਮਸਲਾ ਹੈ ਤੇ ਪੁਲਿਸ ਅਧਿਕਾਰੀ ਆਪਣੀਆਂ ਕੁਰਸੀਆਂ ਬਚਾਉਣ ਲਈ ਇਸ ਕੇਸ ਨੂੰ ਰਫ਼ਾ ਦਫ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪੰਜਾਬ ਦੇ ਡੀ.ਜੀ.ਪੀ., ਐਕਸਾਈਜ਼ ਕਮਿਸ਼ਨਰ ਪੰਜਾਬ, ਐਸ.ਐਸ.ਪੀ. ਕਪੂਰਥਲਾ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਕਥਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸ਼ਰਾਬ ਦਾ ਗੈਰ ਕਾਨੂੰਨੀ ਧੰਦਾ ਸ਼ਹਿਰ ਵਿਚ ਕਿੱਤਾ ਬਣਦਾ ਜਾ ਰਿਹਾ ਹੈ ਤੇ ਰੋਜ਼ਾਨਾ ਸ਼ਰਾਬ ਦੀਆਂ 300 ਤੋਂ ਲੈ ਕੇ 350 ਪੇਟੀਆਂ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਚ ਵਿੱਕ ਰਹੀਆਂ ਹਨ ਤੇ ਸੱਤਾਧਾਰੀ ਪਾਰਟੀ ਦੇ ਕੁੱਝ ਆਗੂ ਕਥਿਤ ਤੌਰ ‘ਤੇ ਇਸ ਧੰਦੇ ਨਾਲ ਸਬੰਧਿਤ ਵਿਅਕਤੀਆਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਗੈਰ ਕਾਨੂੰਨੀ ਧੰਦੇ ਕਾਰਨ ਜਿੱਥੇ ਸ਼ਰਾਬ ਦੇ ਠੇਕੇਦਾਰਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈ ਰਿਹਾ ਹੈ, ਉੱਥੇ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਰਹੀ ਹੈ | ਕਾਂਗਰਸ ਵਿਧਾਇਕ ਨੇ ਕਿਹਾ ਕਿ ਬੀਤੀ 8 ਜੁਲਾਈ ਨੂੰ ਹੋਈ ਨਗਰ ਕੌਂਸਲ ਦੇ ਮੇਅਰ ਦੀ ਚੋਣ ਦੌਰਾਨ ਕਾਂਗਰਸ ਨਾਲ ਸਬੰਧਿਤ ਇਕ ਔਰਤ ਕੌਂਸਲਰ ਜੋ ਇਕ ਨਾਮੀ ਕਾਰੋਬਾਰੀ ਪਰਿਵਾਰ ਨਾਲ ਸਬੰਧਿਤ ਸੀ ਤੇ ਸੱਤਾਧਾਰੀ ਪਾਰਟੀ ਵਲੋਂ ਨਗਰ ਨਿਗਮ ‘ਤੇ ਦਬਾਅ ਪਾ ਕੇ ਪਹਿਲਾਂ ਉਨ੍ਹਾਂ ਦੀਆਂ ਦੁਕਾਨਾਂ ਸੀਲ ਕੀਤੀਆਂ ਗਈਆਂ ਤੇ ਬਾਅਦ ਵਿਚ ਉਨ੍ਹਾਂ ‘ਤੇ ਕਥਿਤ ਤੌਰ ‘ਤੇ ਉਨ੍ਹਾਂ ਦੇ ਲੜਕੇ ‘ਤੇ ਨਜਾਇਜ਼ ਪਰਚਾ ਦਰਜ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਪੱਖ ਵਿਚ ਕਰਨ ਲਈ ਸੱਤਾਧਾਰੀ ਪਾਰਟੀ ਦੇ ਕੁੱਝ ਆਗੂਆਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਉਹ ਡਟ ਕੇ ਵਿਰੋਧ ਕਰਨਗੇ ਤੇ ਕਪੂਰਥਲਾ ਵਿਚ ਕਿਸੇ ਵੀ ਕਿਸਮ ਦੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਕੁੱਝ ਲੋਕ ਕਥਿਤ ਤੌਰ ‘ਤੇ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਬੁਲੰਦ ਕਰਨ, ਮੈਂ ਉਨ੍ਹਾਂ ਦਾ ਡਟ ਕੇ ਸਾਥ ਦੇਵਾਂਗਾ | ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਤੇ ਕਾਂਗਰਸੀ ਕੌਂਸਲਰ ਦੀਪਕ ਸਲਵਾਨ, ਜ਼ਿਲ੍ਹਾ ਕਾਂਗਰਸ ਐਸ.ਸੀ. ਵਿੰਗ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਭੰਡਾਰੀ, ਤਰਸੇਮ ਸਿੰਘ, ਨਰੈਣ ਵਸ਼ਿਸ਼ਟ, ਬਲਬੀਰ ਸਿੰਘ (ਸਾਰੇ ਕੌਂਸਲਰ), ਦੇਸ ਰਾਜ ਤੋਂ ਇਲਾਵਾ ਕਾਂਗਰਸ ਨਾਲ ਸਬੰਧਿਤ ਕੌਂਸਲਰ, ਸਾਬਕਾ ਕੌਂਸਲਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਆਸੀ ਰੰਜਿਸ਼ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ-ਖੁਰਾਣਾ, ਚੰਦੀ ਅਗਲੀ ਖ਼ਬਰ ਸਿਹਤ ਵਿਭਾਗ ਦੇ ਅਧਿਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਵਿਚ ਬੈੱਡਾਂ ਦੀ ਸਮਰੱਥਾ ਵਧਾਉਣ-ਅਕਾਸ਼ ਬਾਂਸਲ
Ad Position 24