07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਿਆਸੀ ਰੰਜਿਸ਼ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ-ਖੁਰਾਣਾ, ਚੰਦੀ

Ad Position 21
No active advertisement
ਅਜੀਤ ਡੈਸਕ 21-07-2026
ਫਗਵਾੜਾ, 20 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਚੰਡੀਗੜ੍ਹ ਵਿਖੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਦੇ ਅੱਗੇ ਪੇਸ਼ੀ ਦੌਰਾਨ ਪਾਰਟੀ ਪ੍ਰਧਾਨ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸਰਕਲ ਫਗਵਾੜਾ ਸ਼ਹਿਰੀ ਅਤੇ ਦਿਹਾਤੀ ਦੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਵੱਡਾ ਜੱਥਾ ਵਿਧਾਨ ਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ ਪੰਜਾਬ) ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਚੰਡੀਗੜ੍ਹ ਰਵਾਨਾ ਹੋਇਆ | ਇਸ ਦੌਰਾਨ ਗੱਲਬਾਤ ਕਰਦਿਆਂ ਰਣਜੀਤ ਸਿੰਘ ਖੁਰਾਣਾ ਅਤੇ ਰਾਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਇਹ ਸਾਰਾ ਡਰਾਮਾ ਆਉਂਦੀਆਂ ਪੰਜਾਬ ਵਿਧਾਨਸਭਾ ਚੋਣਾਂ ਨੂੰ ਦੇਖਦੇ ਹੋਏ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸੋਚੀ-ਸਮਝੀ ਸਾਜਿਸ਼ ਹੈ | ਜਦਕਿ ਸੱਚਾਈ ਇਹ ਹੈ ਕਿ ਜਦੋਂ ਬਹਿਬਲ ਕਲਾਂ ਗੋਲੀਕਾਂਡ ਵਾਪਰਿਆ ਸੀ, ਉਸ ਸਮੇਂ ਸੁਖਬੀਰ ਸਿੰਘ ਬਾਦਲ ਵਿਦੇਸ਼ ਦੌਰੇ ‘ਤੇ ਸਨ ਅਤੇ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਹੈ | ਉਨ੍ਹਾਂ ਕਿਹਾ ਕਿ ਸੱਚਾਈ ਨੂੰ ਜਾਣਦੇ ਹੋਏ ਵੀ ਵਾਰ-ਵਾਰ ਸੁਖਬੀਰ ਬਾਦਲ ਨੂੰ ਜਾਂਚ ਏਜੰਸੀਆਂ ਦੇ ਸਾਹਮਣੇ ਪੇਸ਼ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜੋ ਕਿ ਸਿਆਸੀ ਬਦਲਾਖੋਰੀ ਦੀ ਮਿਸਾਲ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਸਮਾਂ ਆਉਣ ‘ਤੇ ਇਸ ਦਾ ਢੁਕਵਾਂ ਜਵਾਬ ਦੇਵੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਆਪਣੇ ਪ੍ਰਧਾਨ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਧੱਕੇਸ਼ਾਹੀ ਅੱਗੇ ਝੁਕਣ ਵਾਲਾ ਨਹੀਂ | ਖੁਰਾਣਾ ਅਤੇ ਚੰਦੀ ਨੇ ਕਿਹਾ ਕਿ ਪਾਰਟੀ ਹਮੇਸ਼ਾ ਕਾਨੂੰਨ ਅਤੇ ਸੰਵਿਧਾਨ ਦਾ ਸਤਿਕਾਰ ਕਰਦੀ ਆਈ ਹੈ ਅਤੇ ਸੁਖਬੀਰ ਸਿੰਘ ਬਾਦਲ ਵੀ ਜਾਂਚ ਵਿਚ ਪੂਰਾ ਸਹਿਯੋਗ ਦੇ ਰਹੇ ਹਨ | ਰਣਜੀਤ ਸਿੰਘ ਖੁਰਾਣਾ ਤੇ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਆਖਿਰਕਾਰ ਸੱਚਾਈ ਹੀ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਚੰਡੀਗੜ੍ਹ ਲਈ ਰਵਾਨਾ ਹੋਏ ਜੱਥੇ ਵਿਚ ਅਵਤਾਰ ਸਿੰਘ ਭੁੰਗਰਨੀ, ਗੁਰਦੀਪ ਸਿੰਘ ਖੇੜਾ, ਸਰੂਪ ਸਿੰਘ ਖਲਵਾੜਾ, ਬਲਜਿੰਦਰ ਸਿੰਘ ਠੇਕੇਦਾਰ, ਬਹਾਦਰ ਸਿੰਘ ਸੰਗਤਪੁਰ, ਅਵਤਾਰ ਸਿੰਘ ਮੰਗੀ, ਬਲਜੀਤ ਸਿੰਘ ਵਾਲੀਆਂ, ਸਤਵਿੰਦਰ ਸਿੰਘ ਘੰੁਮਣ, ਬਿੰਦਰ ਸਿੰਘ ਰਾਵਲਪਿੰਡੀ, ਗੁਰਦਾਵਰ ਸਿੰਘ ਭਾਖੜੀਆਣਾ, ਗੁਰਮੀਤ ਸਿੰਘ ਬਡਵਾਲ, ਪਰਮਿੰਦਰ ਸਿੰਘ ਜੰਡੂ, ਜਸਵਿੰਦਰ ਸਿੰਘ ਭਗਤਪੁਰਾ, ਅਜੈਬ ਸਿੰਘ, ਗੁਰਦੀਪ ਸਿੰਘ ਮਾਣਕ, ਬੱਬੂ ਮਾਣਕ, ਕੁਲਦੀਪ ਸਿੰਘ ਮਾਹੀ, ਬਲਜਿੰਦਰ ਸਿੰਘ ਫਤਿਹਪੁਰ, ਸਰਬਜੀਤ ਸਿੰਘ ਕਾਕਾ, ਰਣਜੀਤ ਸਿੰਘ ਜੀਤੀ, ਝਿਰਮਲ ਸਿੰਘ ਭਿੰਡਰ, ਦਵਿੰਦਰ ਸਿੰਘ, ਸੁਰਿੰਦਰਪਾਲ ਰਾਵਲਪਿੰਡੀ, ਸੁਖਦੀਪ ਸਿੰਘ ਵਾਲੀਆਂ, ਗੁਰਪ੍ਰੀਤ ਸਿੰਘ ਗੋਪੀ, ਬਵਨੀਤ ਸਿੰਘ , ਭੁਪਿੰਦਰ ਸਿੰਘ ਭਿੰਦਾ ਤੇ ਹੋਰ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਵਾਹ ਸਰਕਾਰ ਜੀ, ਸੜਕ ’ਤੇ ਪੱਥਰ ਪਾ ਕੇ ਪ੍ਰੀਮਿਕਸ ਪਾਉਣਾ ਹੀ ਭੁੱਲੇ ਅਗਲੀ ਖ਼ਬਰ ਠੇਕੇਦਾਰ ਦੇ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਹੋਣ ’ਤੇ ਵੀ ਪੁਲਿਸ ਕਾਰਵਾਈ ਕਰਨ ’ਚ ਨਾਕਾਮ...
Ad Position 24