07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹਮੀਰਾ ਵਿਚ ਨਸ਼ਿਆਂ ਦਾ ਕਹਿਰ ਜਾਰੀ, ਹਰ ਰੋਜ਼ ਸਾਹਮਣੇ ਆ ਰਹੀਆਂ ਨਸ਼ੇ ਵਿਚ ਧੁੱਤ ਨੌਜਵਾਨਾਂ ਦੀਆਂ ਵੀਡੀਓਜ਼

Ad Position 21
No active advertisement
ਅਜੀਤ ਡੈਸਕ 21-07-2026
ਸੁਭਾਨਪੁਰ, 20 ਜੁਲਾਈ (ਸਤਨਾਮ ਸਿੰਘ): ਥਾਣਾ ਸੁਭਾਨਪੁਰ ਦੇ ਪਿੰਡ ਹਮੀਰਾ ਵਿਚ ਨਸ਼ਿਆਂ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ | ਇਲਾਕੇ ਵਿਚ ਜਿੱਥੇ ਹਰ ਰੋਜ਼ ਨਸ਼ੇ ਦੀ ਹਾਲਤ ਵਿਚ ਘੁੰਮਦੇ ਨੌਜਵਾਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਹਨ | ਉੱਥੇ ਆਏ ਦਿਨ ਨੌਜਵਾਨਾਂ ਦੀਆਂ ਲਾਸ਼ਾਂ ਵੀ ਬਰਾਮਦ ਹੋ ਰਹੀਆਂ ਹਨ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਥਾਣਾ ਸੁਭਾਨਪੁਰ ਦਾ ਪਿੰਡ ਹਮੀਰਾ ਪਿਛਲੇ ਲੰਮੇ ਅਰਸੇ ਤੋਂ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ , ਅਤੇ ਲੋਕ ਇਸ ਨੂੰ ਨਸ਼ਿਆਂ ਦੀ ਰਾਜਧਾਨੀ ਤੱਕ ਕਹਿਣ ਲੱਗ ਪਏ ਹਨ | ਹਾਲ ਹੀ ਵਿਚ ਤਿੰਨ ਦਿਨ ਪਹਿਲਾਂ ਇੱਕ ਸਿਪਾਹੀ ਰੈਂਕ ਦਾ ਪੁਲਿਸ ਮੁਲਾਜ਼ਮ ਵੀ ਹਮੀਰਾ ਵਿਚ ਨਸ਼ੇ ਦੀ ਹਾਲਤ ਵਿਚ ਮਿਲਿਆ ਸੀ | ਪਿੰਡ ਵਾਸੀਆਂ ਨੇ ਉਸ ਨੂੰ ਕਾਬੂ ਕਰਕੇ ਥਾਣਾ ਸੁਭਾਨਪੁਰ ਪੁਲਿਸ ਦੇ ਹਵਾਲੇ ਕੀਤਾ, ਜਿੱਥੇ ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਤੇ ਹਮੀਰਾ ਵਾਸੀ ਗੱਗੀ ਹਮੀਰਾ ਨੇ ਇੱਕ ਵਾਰ ਫਿਰ ਨਸ਼ਿਆਂ ਦੇ ਮੁੱਦੇ ਨੂੰ ਉਠਾਉਂਦਿਆਂ ਦੱਸਿਆ ਕਿ ਅੱਜ ਵੀ ਉਨ੍ਹਾਂ ਨੇ ਚਾਰ-ਪੰਜ ਵਿਅਕਤੀਆਂ ਦੀ ਨਸ਼ੇ ਦੀ ਹਾਲਤ ਵਿਚ ਵੀਡੀਓ ਬਣਾ ਕੇ ਇਸ ਗੰਭੀਰ ਸਮੱਸਿਆ ਵੱਲ ਪ੍ਰਸ਼ਾਸਨ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ‘ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਆ ਰਹੇ ਹਨ, ਪਰ ਹਾਲਾਤ ਵਿਚ ਕੋਈ ਖ਼ਾਸ ਸੁਧਾਰ ਨਹੀਂ ਆਇਆ | ਗੱਗੀ ਹਮੀਰਾ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਸਾਬਤ ਨਹੀਂ ਹੋ ਰਹੀ | ਉਨ੍ਹਾਂ ਮੰਗ ਕੀਤੀ ਕਿ ਹਮੀਰਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਇਸ ਦਲਦਲ ਵਿਚੋਂ ਬਚਾਇਆ ਜਾ ਸਕੇ | ਇਸ ਮਾਮਲੇ ਸਬੰਧੀ ਇਲਾਕਾ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਇਲਾਕੇ ਵਿਚ ਅਮਨ-ਕਾਨੂੰਨ ਅਤੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ, ਪਟਵਾਰਖ਼ਾਨੇ ਤੇ ਹੋਰ ਦਫ਼ਤਰਾਂ ਦੇ ਬਾਹਰ ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ ਡਿਸਪਲੇ ਕੀਤਾ ਜਾਵੇ-ਡ... ਅਗਲੀ ਖ਼ਬਰ ਵਾਹ ਸਰਕਾਰ ਜੀ, ਸੜਕ ’ਤੇ ਪੱਥਰ ਪਾ ਕੇ ਪ੍ਰੀਮਿਕਸ ਪਾਉਣਾ ਹੀ ਭੁੱਲੇ
Ad Position 24