07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸੁਖਬੀਰ ਦੀ ਹਮਾਇਤ ’ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਜੋਸਨ ਦੀ ਅਗਵਾਈ ਹੇਠ ਵਰਕਰ ਚੰਡੀਗੜ੍ਹ ਪਹੁੰਚੇ

Ad Position 21
No active advertisement
ਅਜੀਤ ਡੈਸਕ 21-07-2026
ਸੁਲਤਾਨਪੁਰ ਲੋਧੀ, 20 ਜੁਲਾਈ (ਪ.ਪ. ਰਾਹੀਂ)-ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਜਾਂਚ ਕਰ ਰਹੀ ਵਿਸ਼ੇਸ਼ ਟੀਮ ਅੱਗੇ ਆਪਣਾ ਪੱਖ ਰੱਖਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਮਾਇਤ ’ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹੁੰਮ ਹੁਮਾ ਕੇ ਚੰਡੀਗੜ੍ਹ ਪਹੁੰਚੇ |ਇਸ ਮੌਕੇ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ਼ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਸਮੁੱਚੇ ਵਰਕਰ ਉਨ੍ਹਾਂ ਨਾਲ ਚਟਾਨ ਵਾਂਗ ਖ਼ੜੇ ਹਨ ਅਤੇ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਢੁਕਵਾਂ ਜਵਾਬ ਦੇਣਗੇ | ਉਨ੍ਹਾਂ ਨੇ ਕਿਹਾ ਪੰਜਾਬ ਵਿਚ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ ਉਹ ਸਭ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸ਼ਾਸ਼ਨ ਸਮੇਂ ਹੀ ਹੋਏ ਹਨ | ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦਾ ਜਿੰਨਾ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਕਰਵਾਇਆ ਗਿਆ ਹੈ |ਇਸ ਮੌਕੇ ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਚੰਦੀ, ਯੂਥ ਅਕਾਲੀ ਦਲ ਦੇ ਪ੍ਰਧਾਨ ਗੋਲਡੀ ਜੋਸ਼ਨ, ਬਿਕਰਮਜੀਤ ਸਿੰਘ ਜੋਸਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਚਾਨਕ ਅਵਾਰਾ ਕੁੱਤਾ ਮੂਹਰੇ ਆਉਣ ਕਾਰਨ ਮੋਟਰਸਾਈਕਲ ਚਾਲਕ ਡਿੱਗ ਕੇ ਹੋਇਆ ਜ਼ਖ਼ਮੀ ਅਗਲੀ ਖ਼ਬਰ ਯੂਰੀਆ ਦੀ ਗੈਰ ਖੇਤੀਬਾੜੀ ਕੰਮਾਂ ਵਿਚ ਵਰਤੋਂ ਤੇ ਜਮ੍ਹਾਂ ਖੋਰੀ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ...
Ad Position 24
No active advertisement