07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ ਸਬ ਜੂਨੀਅਰ ਕਬੱਡੀ ਚੈਂਪੀਅਨਸ਼ਿਪ ਲਈ ਕਪੂਰਥਲਾ ਜ਼ਿਲ੍ਹੇ ਦੀ ਟੀਮ ਦੀ ਟਿੱਬਾ ਵਿਖੇ ਚੋਣ

Ad Position 21
No active advertisement
ਅਜੀਤ ਡੈਸਕ 21-07-2026
ਸੁਲਤਾਨਪੁਰ ਲੋਧੀ, 20 ਜੁਲਾਈ (ਪ.ਪ. ਰਾਹੀਂ)-ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਫ਼ਤਿਹਗੜ੍ਹ ਸਾਹਿਬ ਵਿਖੇ 24 ਜੁਲਾਈ ਨੂੰ ਕਰਵਾਈ ਜਾ ਰਹੀ ਨੈਸ਼ਨਲ ਸਟਾਈਲ ਸਬ ਜੂਨੀਅਰ ਕਬੱਡੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਲਈ ਕਪੂਰਥਲਾ ਜ਼ਿਲ੍ਹੇ ਦੀ ਟੀਮ ਤਿਆਰ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਟਰਾਇਲ ਲਏ ਗਏ , ਜਿਸ ਵਿਚ ਵੱਖ ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੇ ਆਪਣਾ ਉਤਸ਼ਾਹ ਦਿਖਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਪੂਰਥਲਾ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੋਚ ਚਰਨਜੀਤ ਸਿੰਘ ਬਿਧੀਪੁਰ ਅਤੇ ਲੈਕਚਰਾਰ ਪਲਵਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀਆਂ ਗਰਾੳਾੂਡਾਂ ਵਿਚ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਕੈਂਪ ਲਈ ਸਕੂਲ ਇੰਚਾਰਜ ਚਰਨਜੀਤ ਸਿੰਘ, ਸਮੂਹ ਸਟਾਫ਼, ਸਾਬਕਾ ਸਰਪੰਚ ਪ੍ਰੋ ਬਲਜੀਤ ਸਿੰਘ, ਕੋਚ ਹਰਪ੍ਰੀਤ ਸਿੰਘ ਰੂਬੀ, ਸਰਪੰਚ ਤੇਜਿੰਦਰਪਾਲ ਸਿੰਘ ਮੱਟਾ, ਇੰਦਰਜੀਤ ਸਿੰਘ ਲਿਫਟਰ, ਲੈਕਚਰਾਰ ਸਮੁੰਦ ਸਿੰਘ ਅਤੇ ਇਲਾਕਾ ਨਿਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੀ ਅਕੈਡਮੀ ਚੱਲ ਰਹੀ ਹੈ ਜਿਸ ਵਿਚ ਨੈਸ਼ਨਲ ਪੱਧਰ ਦੇ ਖਿਡਾਰੀ ਹਿੱਸਾ ਲੈ ਰਹੇ ਹਨ | ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਜਲਦ ਹੀ ਟਿੱਬਾ ਸਕੂਲ ਦੀਆਂ ਗਰਾੳਾੂਡਾਂ ਵਿਚ ਨੈਸ਼ਨਲ ਸਟਾਈਲ ਕਬੱਡੀ ਦੀ ਤਿਆਰੀ ਕਰਨ ਲਈ ਖਿਡਾਰੀਆਂ ਵਾਸਤੇ ਉੱਚ ਪੱਧਰ ਦਾ ਮੈਟ ਲਾਇਆ ਜਾ ਰਿਹਾ ਹੈ | ਇਸ ਅਕੈਡਮੀ ਨੂੰ ਇਲਾਕਾ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਲੈਕਚਰਾਰ ਗੁਰਵਿੰਦਰ ਸਿੰਘ, ਧਰਮਜੀਤ ਸਿੰਘ, ਸੁਰਜੀਤ ਸਿੰਘ, ਬੋਹੜ ਸਿੰਘ, ਹਰਬੰਸ ਸਿੰਘ, ਪਲਵਿੰਦਰ ਸਿੰਘ ਸਹੋਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਰਸਾਤਾਂ ਤੋਂ ਪਹਿਲਾਂ ਹੀ ਸਮਾਰਟ ਸਿਟੀ ਦਾ ਬੁਰਾ ਹਾਲ * ਮੁਹੱਲਾ ਮੋਰੀ ਦਾ ਸੀਵਰੇਜ ਠੱਪ ਅਗਲੀ ਖ਼ਬਰ ਅਚਾਨਕ ਅਵਾਰਾ ਕੁੱਤਾ ਮੂਹਰੇ ਆਉਣ ਕਾਰਨ ਮੋਟਰਸਾਈਕਲ ਚਾਲਕ ਡਿੱਗ ਕੇ ਹੋਇਆ ਜ਼ਖ਼ਮੀ
Ad Position 24
No active advertisement