07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਰਸਾਤਾਂ ਤੋਂ ਪਹਿਲਾਂ ਹੀ ਸਮਾਰਟ ਸਿਟੀ ਦਾ ਬੁਰਾ ਹਾਲ * ਮੁਹੱਲਾ ਮੋਰੀ ਦਾ ਸੀਵਰੇਜ ਠੱਪ

Ad Position 21
No active advertisement
ਅਜੀਤ ਡੈਸਕ 21-07-2026
ਸੁਲਤਾਨਪੁਰ ਲੋਧੀ,20 ਜੁਲਾਈ (ਪ.ਪ. ਰਾਹੀਂ)-ਧਾਰਮਿਕ ਅਤੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਭਾਵੇਂ ਸਮਾਰਟ ਸਿਟੀ ਦੇ ਸੁਪਨੇ ਦਿਖਾਏ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ | ਸ਼ਹਿਰ ਦੇ ਮਹੱਲਾ ਮੋਰੀ ਵਿਚ ਸੀਵਰੇਜ ਪ੍ਰਣਾਲੀ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ, ਜਿਸ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਰਿਹਾ ਹੈ ਅਤੇ ਪੂਰਾ ਇਲਾਕਾ ਬਦਬੂ ਤੇ ਗੰਦਗੀ ਨਾਲ ਭਰਿਆ ਪਿਆ ਹੈ |ਇਸੇ ਤਰ੍ਹਾਂ ਕਈ ਥਾਵਾਂ ਤੇ ਕੂੜੇ ਦੇ ਢੇਰਾਂ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹਨ |ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਲੋਕਾਂ ਦਾ ਘਰਾਂ ਵਿਚ ਰਹਿਣਾ ਵੀ ਔਖਾ ਹੋ ਗਿਆ ਹੈ | ਹਰ ਪਾਸੇ ਫੈਲੀ ਬਦਬੂ ਕਾਰਨ ਲੋਕ ਰੋਟੀ ਤੱਕ ਨਹੀਂ ਖਾ ਸਕਦੇ | ਗੰਦੇ ਪਾਣੀ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਦੀ ਸਿਹਤ ਖ਼ਤਰੇ ਵਿਚ ਪੈ ਗਈ ਹੈ |ਬਰਸਾਤ ਅਤੇ ਭਿਆਨਕ ਗਰਮੀ ਦੇ ਮੌਸਮ ਵਿਚ ਜਮਾਂ ਹੋਏ ਗੰਦੇ ਪਾਣੀ ਕਾਰਨ ਮੱਛਰ, ਮੱਖੀਆਂ ਅਤੇ ਡੇਂਗੂ ਵਰਗੀਆਂ ਖ਼ਤਰਨਾਕ ਬਿਮਾਰੀਆਂ ਫੈਲਣ ਦਾ ਖ਼ਤਰਾ ਦਿਨੋ-ਦਿਨ ਵੱਧ ਰਿਹਾ ਹੈ | ਪਰ ਪ੍ਰਸ਼ਾਸਨ ਅਜੇ ਵੀ ਕੁੰਭਕਰਨੀ ਨੀਂਦ ਸੁੱਤਾ ਹੋਇਆ ਨਜ਼ਰ ਆ ਰਿਹਾ ਹੈ | ਕਾਂਗਰਸ ਦੇ ਬਲਾਕ ਪ੍ਰਧਾਨ ਨਰਿੰਦਰ ਸਿੰਘ ਪੰਨੂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਮੰਗ ਕੀਤੀ ਹੈ ਕਿ ਮਹੱਲਾ ਮੋਰੀ ਦੀ ਸੀਵਰੇਜ ਸਮੱਸਿਆ ਦਾ ਤੁਰੰਤ ਅਤੇ ਪੱਕਾ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਲੋਕਾਂ ਦਾ ਗੁੱਸਾ ਸੜਕਾਂ ‘ਤੇ ਨਜ਼ਰ ਆਵੇਗਾ |ਸਵਾਲ ਇਹ ਹੈ ਕਿ ਜਦੋਂ ਲੋਕ ਗੰਦਗੀ, ਬਦਬੂ ਅਤੇ ਸੀਵਰੇਜ ਦੇ ਪਾਣੀ ਵਿਚ ਜ਼ਿੰਦਗੀ ਗੁਜ਼ਾਰਨ ਲਈ ਮਜਬੂਰ ਹਨ, ਤਾਂ ਫਿਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਕਹਿਣ ਦਾ ਕੀ ਮਤਲਬ ਰਹਿ ਜਾਂਦਾ ਹੈ? ਲੋਕ ਹੁਣ ਸਿਰਫ਼ ਭਰੋਸੇ ਨਹੀਂ, ਸਗੋਂ ਤੁਰੰਤ ਕਾਰਵਾਈ ਚਾਹੁੰਦੇ ਹਨ | ਉੱਧਰ ਅਧਿਕਾਰੀਆਂ ਨੇ ਦੱਸਿਆ ਕਿ ਸਮਾਰਟ ਸਿਟੀ ਦੇ ਪ੍ਰੋਜੈਕਟ ਤੇਜ਼ੀ ਨਾਲ ਚੱਲ ਰਹੇ ਹਨ | ਇਨ੍ਹਾਂ ਸਮੱਸਿਆਵਾਂ ਤੋਂ ਸ਼ਹਿਰ ਨਿਵਾਸੀਆਂ ਨੂੰ ਜਲਦ ਨਿਜਾਤ ਮਿਲ ਜਾਵੇਗੀ |ਇਸ ਮੌਕੇ ਸ਼ਹਿਰ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਕਾਰਜ ਮੁਕੰਮਲ ਕੀਤੇ ਜਾਣ |
ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ
ਫਗਵਾੜਾ, 20 ਜੁਲਾਈ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣੇਦਾਰ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮਹੇੜੂ ਲਾਗਿਓਾ ਇੱਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਤੀਰਥ ਰਾਮ ਪੁੱਤਰ ਗੁਰਦਾਸ ਰਾਮ ਵਾਸੀ ਪਿੰਡ ਦਰਵੇਸ਼ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਜਾਜ ਅਤੇ ਜੈਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਿਖਾਈ ਡਾਕੂਮੈਂਟਰੀ ਅਗਲੀ ਖ਼ਬਰ ਪੰਜਾਬ ਸਬ ਜੂਨੀਅਰ ਕਬੱਡੀ ਚੈਂਪੀਅਨਸ਼ਿਪ ਲਈ ਕਪੂਰਥਲਾ ਜ਼ਿਲ੍ਹੇ ਦੀ ਟੀਮ ਦੀ ਟਿੱਬਾ ਵਿਖੇ ਚੋਣ
Ad Position 24
No active advertisement