07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਜਪਾ ਦੇ ਨਵਨਿਯੁਕਤ ਪ੍ਰਧਾਨ ਚੇਤਨ ਸੂਰੀ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 21-07-2026
ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)-ਭਾਜਪਾ ਦੇ ਨਵਨਿਯੁਕਤ ਪ੍ਰਧਾਨ ਚੇਤਨ ਸੂਰੀ ਨੇ ਅੱਜ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨਾਲ ਉਨ੍ਹਾਂ ਦੇ ਗ੍ਰਹਿ ਖੋਜੇਵਾਲ ਵਿਚ ਮੁਲਾਕਾਤ ਕੀਤੀ | ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਨਵਨਿਯੁਕਤ ਪ੍ਰਧਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਬਾਅਦ ਵਿਚ ਚੇਤਨ ਸੂਰੀ ਨੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਇਆ | ਦੋ ਧਿਰਾਂ ਵਿਚ ਹੋਈ ਮੀਟਿੰਗ ਦੌਰਾਨ ਚੇਤਨ ਸੂਰੀ ਨੇ ਕਿਹਾ ਕਿ ਉਹ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਤਜਰਬੇ ਤੋਂ ਪੂਰਾ ਲਾਹਾ ਲੈਣਗੇ ਤੇ ਉਨ੍ਹਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ | ਨਵਨਿਯੁਕਤ ਪ੍ਰਧਾਨ ਨੇ ਕਿਹਾ ਕਿ ਭਾਜਪਾ ਦਾ ਮੁੱਖ ਮਕਸਦ ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਬਣਾਉਣਾ ਹੈ ਤਾਂ ਜੋ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ | ਮੀਟਿੰਗ ਵਿਚ ਰਣਜੀਤ ਸਿੰਘ ਖੋਜੇਵਾਲ ਨੇ ਨਵਨਿਯੁਕਤ ਪ੍ਰਧਾਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਤੇ ਕਿਹਾ ਕਿ ਉਹ ਦੋਵੇਂ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਲਗਭਗ ਡੇਢ ਘੰਟਾ ਹੋਈ ਇਸ ਮੀਟਿੰਗ ਵਿਚ ਦੋਵਾਂ ਆਗੂਆਂ ਨੇ ਜ਼ਿਲ੍ਹੇ ਵਿਚ ਪਾਰਟੀ ਦੀ ਮਜ਼ਬੂਤੀ ਸਬੰਧੀ ਵੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਮਹਾਂ ਪੰਚਾਇਤ ਲਈ ਕਪੂਰਥਲਾ ਜ਼ਿਲ੍ਹੇ ਤੋਂ ਜੈਕਾਰਿਆਂ ਦੀ ਗੂੰਜ ਵਿਚ ਕਿਸਾਨਾਂ ਦਾ ਵੱਡਾ ਜੱਥਾ ਰਵਾਨਾ ਅਗਲੀ ਖ਼ਬਰ ਸੀ.ਬੀ.ਐਸ.ਈ. ਵਾਲੀਬਾਲ ਕਲੱਸਟਰ ਟੂਰਨਾਮੈਂਟ 23 ਤੋਂ 26 ਜੁਲਾਈ ਤੱਕ-ਇੰਜ. ਹਰਨਿਆਮਤ ਕੌਰ
Ad Position 24
No active advertisement