07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਦਿੱਲੀ ਮਹਾਂ ਪੰਚਾਇਤ ਲਈ ਕਪੂਰਥਲਾ ਜ਼ਿਲ੍ਹੇ ਤੋਂ ਜੈਕਾਰਿਆਂ ਦੀ ਗੂੰਜ ਵਿਚ ਕਿਸਾਨਾਂ ਦਾ ਵੱਡਾ ਜੱਥਾ ਰਵਾਨਾ

Ad Position 21
No active advertisement
ਅਜੀਤ ਡੈਸਕ 21-07-2026
ਸੁਲਤਾਨਪੁਰ ਲੋਧੀ, 20 ਜੁਲਾਈ (ਥਿੰਦ, ਦਿਲਬਾਗ ਸਿੰਘ)-ਦਿੱਲੀ ਵਿਖੇ ਕਿਸਾਨਾਂ ਦੀ ਮਹਾਂ ਪੰਚਾਇਤ ਵਿਚ ਸ਼ਮੂਲੀਅਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਅੱਜ ਸੁਲਤਾਨਪੁਰ ਲੋਧੀ ਤੋਂ ਕਿਸਾਨਾਂ ਦਾ ਵੱਡਾ ਜੱਥਾ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਜੋਨਾਂ ਤੋਂ ਆਏ ਆਗੂਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਾ ਕੇ ਸੰਘਰਸ਼ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ |ਆਗੂਆਂ ਨੇ ਦੱਸਿਆ ਕਿ ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਬਣਾਏ ਗਏ ‘ਦੇਸ਼ ਬਚਾਓ ਮੋਰਚਾ’ ਦੇ ਸੱਦੇ ‘ਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਿੱਥੇ ਭਾਰਤ-ਅਮਰੀਕਾ ਵਪਾਰ ਸਮਝੌਤੇ, ਬੀਜ ਬਿੱਲ, ਬਿਜਲੀ ਸੋਧ ਬਿੱਲ ਅਤੇ ਕਿਸਾਨਾਂ-ਮਜ਼ਦੂਰਾਂ ਨਾਲ ਜੁੜੇ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ |ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਸਿਰਫ਼ ਕਿਸਾਨੀ ਹੀ ਨਹੀਂ, ਸਗੋਂ ਦੇਸ਼ ਦੇ ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਦੇ ਆਰਥਿਕ ਹਿੱਤਾਂ ਲਈ ਵੀ ਗੰਭੀਰ ਖ਼ਤਰਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਨੀਤੀਆਂ ਅਤੇ ਕਾਰਪੋਰੇਟ ਪੱਖੀ ਫ਼ੈਸਲਿਆਂ ਤੋਂ ਪਿੱਛੇ ਹਟਣ ਤੋਂ ਇਨਕਾਰ ਕੀਤਾ ਤਾਂ ਦੇਸ਼ ਭਰ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਹਰ ਲੋਕਤੰਤਰੀ ਮੰਚ ‘ਤੇ ਇੱਕਜੁੱਟ ਹੋ ਕੇ ਲੜਾਈ ਜਾਰੀ ਰੱਖਣਗੇ |ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਦੌਰਾਨ ਲਿਆਂਦੇ ਜਾ ਰਹੇ ਬੀਜ ਬਿੱਲ ਅਤੇ ਬਿਜਲੀ ਸੋਧ ਬਿੱਲ ਕਿਸਾਨਾਂ ਦੇ ਹਿੱਤਾਂ ‘ਤੇ ਸਿੱਧਾ ਹਮਲਾ ਹਨ | ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਕਿਸੇ ਵੀ ਹਾਲਤ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਹਾ ਕਿ ਦਿੱਲੀ ਦੀ ਮਹਾਂ ਪੰਚਾਇਤ ਕੇਂਦਰ ਸਰਕਾਰ ਨੂੰ ਸਪਸ਼ਟ ਸੁਨੇਹਾ ਦੇਵੇਗੀ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਦੀ ਰਾਖੀ ਲਈ ਇੱਕਜੁੱਟ ਹੈ ਅਤੇ ਹਰ ਕੁਰਬਾਨੀ ਦੇਣ ਲਈ ਤਿਆਰ ਹੈ |ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਜੋਗਾ ਸਿੰਘ, ਖ਼ਜ਼ਾਨਚੀ ਵੀਰ ਸਿੰਘ, ਮੀਤ ਖ਼ਜ਼ਾਨਚੀ ਮਲਕੀਤ ਸਿੰਘ, ਮੀਤ ਸਕੱਤਰ ਹਰਵਿੰਦਰ ਸਿੰਘ ਬਲਦੇਵ ਸਿੰਘ ਕੰਬੋਜ, ਸੰਗਠਿਤ ਸਕੱਤਰ ਬਲਬੀਰ ਸਿੰਘ ਬੁੱਟਰ, ਮੀਤ ਪ੍ਰੈੱਸ ਸਕੱਤਰ ਗੁਰਸੇਵਕ ਸਿੰਘ ਸ਼ਿਵਦਿਆਲ, ਜੋਨ ਪ੍ਰਧਾਨ ਸੁਖਵਿੰਦਰ ਸਿੰਘ ਸੌਨੀ,ਪਿਆਰਾ ਸਿੰਘ, ਤਰਸੇਮ ਸਿੰਘ ਮੇਜਰ ਸਿੰਘ ਤਲਵੰਡੀ ਚੌਧਰੀਆਂ, ਕਮਲਜੀਤ ਸਿੰਘ , ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਰਾਂ ਦੇ ਹੌਸਲੇ ਬੁਲੰਦ: ਚੱਢਾ ਮਾਰਕੀਟ ਤੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਚੇਤਨ ਸੂਰੀ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨਾਲ ਕੀਤੀ ਮੁਲਾਕਾਤ
Ad Position 24
No active advertisement