07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਚੋਰਾਂ ਦੇ ਹੌਸਲੇ ਬੁਲੰਦ: ਚੱਢਾ ਮਾਰਕੀਟ ਤੋਂ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 21-07-2026
ਫਗਵਾੜਾ, 20 ਜੁਲਾਈ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ‘ਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਚੋਰ ਆਏ ਦਿਨ ਕੋਈ ਨਾ ਕੋਈ ਘਟਨਾ ਨੂੰ ਅੰਜਾਮ ਦੇ ਰਹੇ ਹਨ ਪਰ ਪੁਲਿਸ ਨੂੰ ਇਸ ਮਾਮਲੇ ‘ਚ ਕੋਈ ਵੀ ਪ੍ਰਾਪਤੀ ਨਹੀਂ ਹੁੰਦੀ ਜਿਸ ਤੋਂ ਸ਼ਹਿਰ ਦੇ ਲੋਕ ਸਖ਼ਤ ਪ੍ਰੇਸ਼ਾਨ ਹਨ | ਬੀਤੀ ਰਾਤ ਚੱਢਾ ਮਾਰਕੀਟ ਦੇ ਬਾਹਰੋਂ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕਰਕੇ ਅੰਦਰ ਗਿਆ ਸੀ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸਦਾ ਮੋਟਰਸਾਈਕਲ ਗਾਇਬ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਇਸੇ ਤਰ੍ਹਾਂ ਇੱਥੋਂ ਨਾਲਿਆਂ ‘ਤੇ ਰੱਖੀਆਂ ਜਾਲੀਆਂ ਵੀ ਚੋਰੀ ਹੋਣ ਦੀ ਸੂਚਨਾ ਮਿਲੀ ਹੈ ਜਦਕਿ ਚੋਰੀ ਵਾਲੀ ਥਾਂ ਤੋਂ ਥਾਣਾ ਸਿਟੀ ਮਹਿਜ 100 ਮੀਟਰ ਦੀ ਦੂਰੀ ‘ਤੇ ਹੈ | ਦੁਕਾਨਦਾਰਾ ਤੇ ਲੋਕਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸ਼ਹਿਰ ‘ਚ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ‘ਤੇ ਨਕੇਲ ਕੱਸੀ ਜਾਵੇ ਤੇ ਇਸ ਗਿਰੋਹ ਨੂੰ ਕਾਬੂ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਬਿਨ੍ਹਾਂ ਕਿਸੇ ਦੇਰੀ ਦੇ ਨਿਰਧਾਰਿਤ ਸਮੇਂ ਅੰਦਰ ਜੀ.ਐਸ.ਟੀ. ਨਿਯਮਾਂ ਅਨੁਸਾਰ ਰਿਟਰਨਾਂ ਦਾਖਲ ਕਰਨ-ਮਨਿੰਦਰ ਕੌਰ ਅਗਲੀ ਖ਼ਬਰ ਦਿੱਲੀ ਮਹਾਂ ਪੰਚਾਇਤ ਲਈ ਕਪੂਰਥਲਾ ਜ਼ਿਲ੍ਹੇ ਤੋਂ ਜੈਕਾਰਿਆਂ ਦੀ ਗੂੰਜ ਵਿਚ ਕਿਸਾਨਾਂ ਦਾ ਵੱਡਾ ਜੱਥਾ ਰਵਾਨਾ
Ad Position 24
No active advertisement