07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਚੇਤਨ ਸੂਰੀ ਦੀ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤੀ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ-ਨੀਟੂ

Ad Position 21
No active advertisement
ਅਜੀਤ ਡੈਸਕ 21-07-2026
ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸੇ ਲੜੀ ਤਹਿਤ ਕਪੂਰਥਲਾ ਨਾਲ ਸੰਬੰਧਿਤ ਨੌਜਵਾਨ ਅਤੇ ਸਰਗਰਮ ਆਗੂ ਚੇਤਨ ਸੂਰੀ ਨੂੰ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਇਸ ਮੌਕੇ ਭਾਜਪਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਰਕੇਸ਼ ਨੀਟੂ ਨੇ ਚੇਤਨ ਸੂਰੀ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਰਕੇਸ਼ ਨੀਟੂ ਨੇ ਕਿਹਾ ਕਿ ਚੇਤਨ ਸੂਰੀ ਇੱਕ ਮਿਹਨਤੀ, ਜੁਝਾਰੂ ਅਤੇ ਨੌਜਵਾਨ ਸੋਚ ਵਾਲੇ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਭਾਜਪਾ ਕਪੂਰਥਲਾ ਜ਼ਿਲ੍ਹੇ ਵਿਚ ਹੋਰ ਵੱਧ ਮਜ਼ਬੂਤ ਹੋਵੇਗੀ | ਉੱਥੇ ਹੀ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ| ਚੇਤਨ ਸੂਰੀ ਨੇ ਇਸ ਮੌਕੇ ਹਲਕਾ ਇੰਚਾਰਜ ਰਕੇਸ਼ ਨੀਟੂ ਵੱਲੋਂ ਕੀਤੇ ਗਏ ਸਨਮਾਨ ਲਈ ਵੀ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ | ਉਨ੍ਹਾਂ ਕਿਹਾ, ਰਕੇਸ਼ ਨੀਟੂ ਵੱਲੋਂ ਦਿੱਤਾ ਗਿਆ ਇਹ ਸਨਮਾਨ ਮੇਰੇ ਲਈ ਮਾਣ ਅਤੇ ਪ੍ਰੇਰਣਾ ਦੀ ਗੱਲ ਹੈ | ਇਸ ਮੌਕੇ ਤੇ ਉਮੇਸ਼ ਸ਼ਾਰਦਾ ਸੀਨੀਅਰ ਭਾਜਪਾ ਆਗੂ, ਐਡਵੋਕੇਟ ਚੰਦਰਸ਼ੇਖਰ ਸੀਨੀਅਰ ਭਾਜਪਾ ਆਗੂ ਕਪੂਰਥਲਾ, ਸਾਬਕਾ ਪ੍ਰਧਾਨ ਪੁਰਸ਼ੋਤਮ ਪਾਸੀ, ਭਾਜਪਾ ਆਗੂ ਤੀਰਥ ਕਾਲਾ ਸੰਘਿਆਂ, ਅਸ਼ੋਕ ਕਨੌਜੀਆ ਆਦਿ ਸਮੇਤ ਵੱਡੀ ਗਿਣਤੀ ਚ ਆਗੂ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫ਼ਰੰਸ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਾਰੋਬਾਰੀ ਬਿਨ੍ਹਾਂ ਕਿਸੇ ਦੇਰੀ ਦੇ ਨਿਰਧਾਰਿਤ ਸਮੇਂ ਅੰਦਰ ਜੀ.ਐਸ.ਟੀ. ਨਿਯਮਾਂ ਅਨੁਸਾਰ ਰਿਟਰਨਾਂ ਦਾਖਲ ਕਰਨ-ਮਨਿੰਦਰ ਕੌਰ
Ad Position 24
No active advertisement