06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜਸਪਾਲ ਸਿੰਘ ਪਨੇਸਰ ਰਾਮਗੜੀਆ ਵੈੱਲਫੇਅਰ ਬੋਰਡ ਕਪੂਰਥਲਾ ਦੇ ਚੇਅਰਮੈਨ ਬਣੇ

Ad Position 21
No active advertisement
ਅਜੀਤ ਡੈਸਕ 21-07-2026
ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਾਰਟੀ ਦੇ ਸਰਗਰਮ ਆਗੂ ਜਸਪਾਲ ਸਿੰਘ ਪਨੇਸਰ ਨੂੰ ਰਾਮਗੜ੍ਹੀਆ ਵੈੱਲਫੇਅਰ ਬੋਰਡ ਕਪੂਰਥਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ‘ਤੇ ਜਸਪਾਲ ਸਿੰਘ ਪਨੇਸਰ ਨੇ ਪਾਰਟੀ ਦੀ ਹਾਈ ਕਮਾਂਡ, ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਤੇ ਹੋਰ ਆਗੂਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਰਾਮਗੜ੍ਹੀਆ ਭਾਈਚਾਰੇ ਦੀ ਭਲਾਈ, ਨੌਜਵਾਨਾਂ ਦੀ ਤਰੱਕੀ ਤੇ ਸਮਾਜਿਕ ਏਕਤਾ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਜਸਪਾਲ ਸਿੰਘ ਪਨੇਸਰ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਤਰਲੋਚਨ ਸਿੰਘ ਧਿੰਜਣ, ਸਮੀਰ ਕੁਮਾਰ, ਰਾਹੁਲ ਕੁਮਾਰ, ਰਜਿੰਦਰ ਸਿੰਘ ਪਨੇਸਰ, ਪਿ੍ਤਪਾਲ ਸਿੰਘ ਮਠਾੜੂ, ਅਮਰਜੀਤ ਸਿੰਘ ਮਠਾੜੂ, ਗੁਰਪਾਲ ਸਿੰਘ ਇੰਡੀਅਨ, ਚੇਅਰਮੈਨ ਜਗਜੀਤ ਸਿੰਘ ਬਿੱਟੂ, ਹਰਮਨ ਕੁਮਾਰ, ਅਕਾਸ਼ਦੀਪ ਸਿੰਘ, ਜੈਦੀਪ ਸਿੰਘ, ਮਿੰਦਰ ਸਿੰਘ, ਕੁਲਵਿੰਦਰ ਸਿੰਘ ਧਿੰਜਣ, ਗੁਰਤੇਜ ਸਿੰਘ, ਗੁਰਮੇਹਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ ਤੋਂ ਏ ਕੈਟਾਗਰੀ ਵਿਚ ਸ਼ਾਮਿਲ ਕਈ ਕਾਲੋਨੀਆਂ ਦੇ ਜਾਇਦਾਦ ਕਰ ਦੇ ਵਧੇ ਰੇਟ ਅਗਲੀ ਖ਼ਬਰ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਉੱਪਰ ਖੁੱਲ੍ਹੇ ਸ਼ਰਾਬ ਦੇ ਠੇਕੇ
Ad Position 24
No active advertisement