13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਐਲ.ਏ.ਡੀ.ਸੀ. ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵਲੋਂ ਭੁੱਖ ਹੜਤਾਲ ’ਤੇ ਬੈਠੇ ਵਕੀਲ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ-ਐਡਵੋਕੇਟ ਸੰਧਾ/ਪ੍ਰਭਾਕਰ

Ad Position 21
No active advertisement
ਅਜੀਤ ਡੈਸਕ 22-07-2026
ਸੁਲਤਾਨਪੁਰ ਲੋਧੀ, 21 ਜੁਲਾਈ (ਨਰੇਸ਼ ਹੈਪੀ)-ਐਲਏਡੀਸੀ (ਲੀਗਲ ਏਡ ਡਿਫੈਂਸ ਕੌਂਸਲ) ਕਾਨੂੰਨ ਦੇ ਖ਼ਿਲਾਫ਼ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੂਰੇ ਸੂਬੇ ਦੇ ਬਾਰ ਐਸੋਸੀਏਸ਼ਨ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਕੋਈ ਵੀ ਸਿੱਟਾ ਨਾ ਨਿਕਲਣ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵੱਲੋਂ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਸਕੱਤਰ ਐਡਵੋਕੇਟ ਸ਼ੈਲ ਪ੍ਰਭਾਕਰ ਵੱਲੋਂ ਪੰਜਾਬ ਹਰਿਆਣਾ ਅਤੇ ਯੂ ਟੀ ਚੰਡੀਗੜ੍ਹ ਦੀ ਸੰਯੁਕਤ ਐਕਸ਼ਨ ਕਮੇਟੀ ਵੱਲੋਂ ਐਲਏਡੀਸੀ ਨੀਤੀ ਦੇ ਵਿਰੋਧ ਵਿਚ ਲਏ ਗਏ ਫ਼ੈਸਲਿਆਂ ਨੂੰ ਪੂਰਨ ਤੌਰ ’ਤੇ ਲਾਗੂ ਕਰਨ ਅਤੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ | ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਐਲਏਡੀਸੀ ਨੀਤੀ ਨੂੰ ਪੂਰੀ ਤਰ੍ਹਾਂ ਰੱਦ ਜਾਂ ਵਾਪਸ ਹੋਣ ਤੱਕ ਨੋ ਵਰਕ ਡੇ ਲਗਾਤਾਰ ਜਾਰੀ ਰਹੇਗਾ ਅਤੇ ਪ੍ਰਦਰਸ਼ਨ ਦੇ ਹਿੱਸੇ ਵਜੋਂ ਲੜੀਵਾਰ ਭੁੱਖ ਹੜਤਾਲ ਦੇ ਨਾਲ ਅਦਾਲਤੀ ਕੰਮ ਕਾਜ ਦਾ ਪੂਰਨ ਬਾਈਕਾਟ ਵੀ ਸਖ਼ਤੀ ਨਾਲ ਲਾਗੂ ਰਹੇਗਾ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੰਧਾ ਤੇ ਸਕੱਤਰ ਐਡਵੋਕੇਟ ਪ੍ਰਭਾਕਰ ਨੇ ਸਮੂਹ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ ਅੰਦੋਲਨ ਨੂੰ ਸਫਲ ਬਣਾਉਣ ਅਤੇ ਵਕੀਲਾਂ ਦੀ ਏਕਤਾ ਨੂੰ ਬਣਾਏ ਰੱਖਣ ਲਈ ਇਹਨਾਂ ਮਤਿਆਂ ਨੂੰ ਪੂਰੀ ਭਾਵਨਾ ਅਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇ | ਅੰਦੋਲਨ ਦੇ ਪਹਿਲੇ ਚਰਨ ਵਿਚ ਭੁੱਖ ਹੜਤਾਲ ਤੇ ਬੈਠਣ ਵਾਲੇ ਵਕੀਲਾਂ ਵਿਚ ਐਡਵੋਕੇਟ ਜਰਨੈਲ ਸਿੰਘ ਸੰਧਾ ਪ੍ਰਧਾਨ, ਐਡਵੋਕੇਟ ਸ਼ੈਲ ਪ੍ਰਭਾਕਰ ਸਕੱਤਰ ਅਤੇ ਐਡਵੋਕੇਟ ਸਤਬੀਰ ਸਿੰਘ ਮਹੀਵਾਲ ਸਨ | ਇਸ ਮੌਕੇ ਵਕੀਲਾਂ ਨੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਐਡਵੋਕੇਟ ਕੇਹਰ ਸਿੰਘ, ਭੁਪਿੰਦਰ ਸਿੰਘ, ਰਾਜਵਿੰਦਰ ਕੌਰ ਸੰਧਾ, ਤਾਰਾ ਚੰਦ ਉੱਪਲ, ਸੁੱਚਾ ਸਿੰਘ ਮੋਮੀ, ਸਤਨਾਮ ਸਿੰਘ ਮੋਮੀ, ਵਿਕਾਸਦੀਪ ਨੰਡਾ, ਗੁਰਮੀਤ ਸਿੰਘ ਵਿਰਦੀ, ਇੰਦਰਜੀਤ ਸਿੰਘ ਥਿੰਦ, ਰਮਨਦੀਪ ਕੌਰ, ਤਰੁਨ ਕੰਬੋਜ, ਗੁਰਮੀਤ ਸਿੰਘ ਢਿੱਲੋਂ, ਜਗਦੀਸ਼ ਸਿੰਘ ਸੋਢੀ, ਬਲਵਿੰਦਰ ਸਿੰਘ ਮੋਮੀ, ਰੂਬੀ ਸ਼ਰਮਾ, ਹਰਪ੍ਰੀਤ ਸਿੰਘ ਸਹੋਤਾ (ਸਮੂਹ ਵਕੀਲ ਸਾਹਿਬਾਨ) ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਿਆ ਹੈਲਪਿੰਗ ਹੈਂਡਜ ਵਲੋਂ ਵੈਂਟੀਲੇਟਰ ਐਂਬੂਲੈਂਸ ਦਾ ਲੋਕ ਅਰਪਣ ਤੇ ਮੈਗਾ ਖ਼ੂਨਦਾਨ ਕੈਂਪ 26 ਨੂੰ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਬਿਜਲੀ ਦੇ ਖੰਭੇ ਨੂੰ ਟੱਕਰ ਮਾਰੇ ਜਾਣ ਕਾਰਨ ਇਲਾਕੇ ਦੀ ਬਿਜਲੀ ਹੋਈ ਗੁੱਲ
Ad Position 24