13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 22-07-2026
ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਮਨਦੀਪ ਕੌਰ ਨੇ ਦੱਸਿਆ ਕਿ ਬੀ.ਸੀ.ਏ. ਛੇਵੇਂ ਸਮੈਸਟਰ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 9.27 ਐਸ.ਜੀ.ਪੀ.ਏ. ਹਾਸਲ ਕਰਕੇ ਕਾਲਜ ਵਿਚੋਂ ਪਹਿਲਾ, ਜਸਬੀਰ ਕੌਰ ਨੇ 9.09 ਐਸ.ਜੀ.ਪੀ.ਏ. ਹਾਸਲ ਕਰਕੇ ਦੂਜਾ, ਮਾਨਸੀ ਅਤੇ ਪੂਜਾ ਨੇ 8.91 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਕਿਹਾ ਕਿ ਕੰਪਿਊਟਰ ਸਾਇੰਸ ਵਿਭਾਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਤਕਨੀਕੀ ਤੌਰ ‘ਤੇ ਸਮਰਥ ਅਤੇ ਰੁਜ਼ਗਾਰ ਦੇ ਯੋਗ ਬਣਾਉਣਾ ਹੈ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਤੇ ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਦੀਆਂ ਅਧਿਆਪਕਾ ਪ੍ਰੋ. ਅਮਨਪ੍ਰੀਤ ਕੌਰ ਤੇ ਪ੍ਰੋ. ਹਰਸ਼ਮੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਹੋਰਨਾਂ ਲਈ ਪੇ੍ਰਰਨਾ ਸਰੋਤ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਭਵਿੱਖ ਵਿਚ ਵੀ ਅਕਾਦਮਿਕ ਉੱਤਮਤਾ ਦੀ ਇਸ ਪਰੰਪਰਾ ਨੂੰ ਹੋਰ ਮਜ਼ਬੂਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਨਵਿਆ ਹੈਲਪਿੰਗ ਹੈਂਡਜ ਵਲੋਂ ਵੈਂਟੀਲੇਟਰ ਐਂਬੂਲੈਂਸ ਦਾ ਲੋਕ ਅਰਪਣ ਤੇ ਮੈਗਾ ਖ਼ੂਨਦਾਨ ਕੈਂਪ 26 ਨੂੰ
Ad Position 24