13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਡਾ. ਰਾਜੀਵ ਪਰਾਸ਼ਰ ਨੇ ਸਿਵਲ ਸਰਜਨ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ ਕਿਹਾ-ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੀ ਮੇਰਾ ਮੁੱਖ ਮਕਸਦ

Ad Position 21
No active advertisement
ਅਜੀਤ ਡੈਸਕ 22-07-2026

ਕਪੂਰਥਲਾ, 21 ਜੁਲਾਈ (ਅਮਨਜੋਤ ਸਿੰਘ ਵਾਲੀਆ)-ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਹਸਪਤਾਲਾਂ ਵਿਚ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਹੀ ਮੇਰਾ ਮੁੱਖ ਮਕਸਦ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਾ. ਰਾਜੀਵ ਪਰਾਸ਼ਰ ਨੇ ਸਿਵਲ ਸਰਜਨ ਕਪੂਰਥਲਾ ਦਾ ਅਹੁਦਾ ਸੰਭਾਲਣ ਉਪਰੰਤ ਕਹੇ | ਉਹ ਇਸ ਤੋਂ ਪਹਿਲਾਂ ਡਾਇਰੈਕਟਰ ਪ੍ਰਕਿਓਰਮੈਂਟ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਜੋਂ ਸੇਵਾਵਾਂ ਦੇ ਰਹੇ ਸਨ | ਡਾ. ਪਰਾਸ਼ਰ ਨੇ ਕਿਹਾ ਕਿ ਅੱਜ ਸਟਾਫ਼ ਨਾਲ ਮੀਟਿੰਗ ਕਰਕੇ ਵੱਖ-ਵੱਖ ਪ੍ਰੋਗਰਾਮ ਬਾਰੇ ਜਾਣਕਾਰੀ ਲਈ ਗਈ ਹੈ | ਉਨ੍ਹਾਂ ਸਖ਼ਤ ਸ਼ਬਦਾਂ ਵਿਚ ਮਿਲਾਵਟ ਖੋਰਾ ਨੂੰ ਚੇਤਾਵਨੀ ਦਿੱਤੀ ਕਿ ਖਾਣੇ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਖਾਣ ਪੀਣ ਵਾਲਿਆਂ ਵਸਤੂਆਂ ਸ਼ੁੱਧ ਅਤੇ ਸਾਫ਼ ਮਿਲਣ, ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਕਿਹਾ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨਸ਼ਾ ਛੁਡਾਊ ਕੇਂਦਰ ਵਿਚ ਮਰੀਜ਼ਾ ਨੂੰ ਸਹੀ ਇਲਾਜ ਮਿਲੇ ਇਸ ਬਾਰੇ ਹਰ ਸੰਭਵ ਕਦਮ ਚੁੱਕੇ ਜਾਣਗੇ | ਸਰਕਾਰੀ ਹਸਪਤਾਲਾਂ ਵਿਚ ਔਰਤ ਰੋਗੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਲਾਜ ਲਈ ਪਹਿਲ ਦਿੱਤੀ ਜਾਵੇਗੀ | ਕਪੂਰਥਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਕਰਾਉਣ ਆਏ ਮਰੀਜ਼ਾਂ ਨੂੰ ਆਪਣੇ ਪੱਲਿਓਾ ਪੈਸੇ ਖ਼ਰਚ ਨਾ ਕਰਨੇ ਪੈਣ, ਇਸ ਲਈ ਉਚੇਚੇ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਸਾਰੇ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਫ਼ ਸੁਥਰਾ ਕੰਮ ਕੀਤਾ ਜਾਵੇ | ਇਸਤੋਂ ਪਹਿਲਾਂ ਦਫ਼ਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਟਾਫ਼ ਵੱਲੋਂ ਡਾ ਰਾਜੀਵ ਪ੍ਰਾਸ਼ਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ | ਜ਼ਿਕਰਯੋਗ ਹੈ ਕਿ ਡਾ. ਰਾਜੀਵ ਪਰਾਸ਼ਰ ਨੇ ਨਵੰਬਰ 1995 ਵਿਚ ਫ਼ਿਰੋਜ਼ਪੁਰ ਵਿਖੇ ਬਤੌਰ ਮੈਡੀਕਲ ਅਫ਼ਸਰ ਸਿਹਤ ਵਿਭਾਗ ਵਿਚ ਤਾਇਨਾਤ ਹੋਏ ਸਨ | ਇਸ ਉਪਰੰਤ ਉਨ੍ਹਾਂ ਵੱਖ-ਵੱਖ ਅਹੁਦਿਆਂ ‘ਤੇ ਰਹਿ ਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ | ਡਾ. ਰਾਜੀਵ ਪ੍ਰਾਸ਼ਰ ਵਲੋਂ ਕਪੂਰਥਲਾ ਜ਼ਿਲੇ੍ਹ ਵਿਚ ਬਤੌਰ ਜ਼ਿਲ੍ਹਾ ਸਿਹਤ ਅਫ਼ਸਰ ਦੇ ਅਹੁਦੇ ਤੇ ਵੀ ਸੇਵਾਵਾਂ ਨਿਭਾਈਆਂ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅੰਨੂ ਸ਼ਰਮਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ, ਸੁਪਰਡੈਂਟ ਰਾਮ ਅਵਤਾਰ, ਸੁਪਰਡੈਂਟ ਮਨੋਹਰ ਸਿੰਘ,ਐਮ.ਐਂਡ.ਈ.ਓ ਰਾਮ ਸਿੰਘ,ਅਕਾੳਾੂਟ ਅਫ਼ਸਰ ਰਾਜੇਸ਼ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਅਮਰੀਕ ਸਿੰਘ ਸਟੈਨੋਗ੍ਰਾਫ਼ਰ ਅਤੇ ਡਾਕਟਰ ਪਰਾਸ਼ਰ ਦੇ ਪਰਿਵਾਰ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਵਲੋਂ ਦੋ ਦਿਨਾ ਸਮੂਹਿਕ ਛੁੱਟੀ ਦਾ ਐਲਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਟਰਾਂਸਫ਼ਾਰਮਰ ਬਦਲਣ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ
Ad Position 24