ਢਿਲਵਾਂ, 21 ਜੁਲਾਈ (ਪ੍ਰਵੀਨ ਕੁਮਾਰ)-ਜੁਆਇੰਟ ਫ਼ੋਰਮ ਦੇ ਸੱਦੇ ਤੇ ਟੈਕਨੀਕਲ ਸਰਵਿਸਜ਼ ਯੂਨੀਅਨ ਸਬਡਵੀਜ਼ਨ ਢਿਲਵਾਂ ਵਲੋਂ 21 ਤੇ 22 ਨੂੰ ਸਮੂਹਿਕ ਛੁੱਟੀ ਤੇ ਜਾਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਤੇ ਜਨਰਲ ਸਕੱਤਰ ਚਰਨਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਦੀਆ ਹੱਕੀ ਤੇ ਜਾਇਜ਼ ਮੰਗਾਂ ਲਈ ਬੀਤੀ ਕੱਲ੍ਹ ਸ਼ਾਮ ਪਾਵਰਕਾਮ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਜੁਆਇੰਟ ਫ਼ੋਰਮ ਵਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਆਪਣੀ ਸਮੂਹਿਕ ਛੁੱਟੀ ਐਸ.ਡੀ.ਓ ਢਿਲਵਾਂ ਨੂੰ ਦਿੱਤੀ ਹੈ |ਅੱਜ ਸਮੂਹਿਕ ਛੁੱਟੀ ਦੇ ਪਹਿਲੇ ਯੂਨੀਅਨ ਦੇ ਆਗੂਆਂ ਵਲੋਂ ਸਥਾਨਕ ਬਿਜਲੀ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਕਰਦਿਆਂ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਹੈ |ਉਨ੍ਹਾਂ ਕਿਹਾ ਕਿ ਦੋ ਦਿਨਾਂ ਦੀ ਸਮੂਹਿਕ ਛੁੱਟੀ ਦੌਰਾਨ ਜੇਕਰ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ |ਇਸ ਮੌਕੇ ਹਰਜਿੰਦਰ ਪ੍ਰਤਾਪ ਸਿੰਘ, ਰਘੂ ਨੰਦਨ ਆਦਿ ਸਾਥੀ ਮੌਜੂਦ ਸਨ |
ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਵਲੋਂ ਦੋ ਦਿਨਾ ਸਮੂਹਿਕ ਛੁੱਟੀ ਦਾ ਐਲਾਨ
ਅਜੀਤ ਡੈਸਕ
22-07-2026