07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਆਮ ਆਦਮੀ ਪਾਰਟੀ ਦੀ ਸਰਕਾਰ ਮਾਨਸੂਨ ਤੋਂ ਪਹਿਲਾਂ ਡਰੇਨਾਂ, ਨਾਲਿਆਂ ਦੀ ਸਫ਼ਾਈ ਕਰਨ ਵਿਚ ਅਸਫ਼ਲ ਰਹੀ- ਅਵਿਨਾਸ਼ ਰਾਏ ਖੰਨਾ

Ad Position 21
No active advertisement
ਅਜੀਤ ਡੈਸਕ 23-07-2026

ਕਪੂਰਥਲਾ, 22 ਜੁਲਾਈ (ਅਮਰਜੀਤ ਕੋਮਲ)- ਮਾਨਸੂਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਡਰੇਨਾਂ, ਨਾਲਿਆਂ, ਸੀਵਰੇਜ ਦੀ ਸਫ਼ਾਈ ਕਰਨ ਵਿਚ ਅਸਫ਼ਲ ਰਹੀ ਹੈ ਜਿਸ ਕਾਰਨ ਰਾਜ ਵਿਚ ਹੜ੍ਹਾਂ ਦਾ ਖ਼ਤਰਾ ਵੱਧ ਰਿਹਾ ਹੈ | ਇਹ ਗੱਲ ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਰਾਜ ਸਭਾ ਤੇ ਸੀਨੀਅਰ ਆਗੂ ਭਾਰਤੀ ਜਨਤਾ ਪਾਰਟੀ ਨੇ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨਾਲ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਆਹਲੀ ਕਲਾਂ ਦੇ ਦੌਰੇ ਤੋਂ ਬਾਅਦ ਕਹੀ | ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਤੇ ਉਨ੍ਹਾਂ ਦੀਆਂ ਮੰਗਾਂ ਵੀ ਸੁਣੀਆਂ | ਅਵਿਨਾਸ਼ ਰਾਏ ਖੰਨਾ ਨੇ ਪਿੰਡ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ 27 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਸ ਖੇਤਰ ਦੇ ਲੋਕਾਂ ਦੀਆਂ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣਗੇ | ਭਾਜਪਾ ਆਗੂ ਨੇ ਕਿਹਾ ਕਿ ਮਾਨਸੂਨ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਦੇ ਲੋਕ ਹੜ੍ਹ ਦੇ ਖ਼ਦਸ਼ੇ ਨੂੰ ਲੈ ਕੇ ਚਿੰਤਤ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ | ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਸਾਲ ਹੜ੍ਹ ਆਏ ਸਨ ਤਾਂ ਇਸ ਖੇਤਰ ਦੇ 30 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਸਨ ਤੇ ਕਿਸਾਨਾਂ ਦੀ 25 ਹਜ਼ਾਰ ਏਕੜ ਤੋਂ ਵੱਧ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ | ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਹੜ੍ਹ ਪੀੜਤ ਲੋਕਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਖ਼ਰਾਬਾ ਦੇਵੇਗੀ, ਪਰ ਇਸ ਖੇਤਰ ਵਿਚ ਬਹੁਤ ਸਾਰੇ ਲੋਕਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਅਜੇ ਤੱਕ ਮੁਆਵਜ਼ਾ ਨਾ ਮਿਲਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਰੇਕ ਸਾਲ ਸਮੇਂ ਸਿਰ ਫ਼ੰਡ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ ਪਰ ਪੰਜਾਬ ਸਰਕਾਰ ਨੇ ਇਨ੍ਹਾਂ ਫ਼ੰਡਾਂ ਦੀ ਵਰਤੋਂ ਦਾ ਪੂਰਾ ਹਿਸਾਬ ਲੋਕਾਂ ਨੂੰ ਦੇਣਾ ਚਾਹੀਦਾ ਹੈ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਹੜ ਪ੍ਰਬੰਧਨ ਲਈ ਜਵਾਬਦੇਹੀ ਤੈਅ ਕਰਨ ਤੇ ਸੰਭਾਵੀ ਆਫ਼ਤ ਤੋਂ ਪਹਿਲਾਂ ਠੋਸ ਕਦਮ ਚੁੱਕਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਗੁਜ਼ਰਦੀਆਂ ਡਰੇਨਜ਼ ਤੇ ਨਾਲੇ ਤੇ ਸ਼ਹਿਰਾਂ ਵਿਚਲੇ ਸੀਵਰੇਜ, ਪਲਾਸਟਿਕ, ਕੂੜੇ ਤੇ ਗਾਰ ਨਾਲ ਭਰੇ ਹੋਏ ਹਨ ਪਰ ਪੰਜਾਬ ਸਰਕਾਰ ਨੇ ਬਾਰਸ਼ਾਂ ਤੋਂ ਪਹਿਲਾਂ ਇਨ੍ਹਾਂ ਦੀ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸੇ ਦੌਰਾਨ ਹੀ ਅਵਿਨਾਸ਼ ਰਾਏ ਖੰਨਾ ਨੇ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਤਾਂ ਇਸ ਮੌਕੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਹਿਮਾਚਲ ਸਰਕਾਰ ਵਲੋਂ ਐਨ.ਓ.ਸੀ. ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਪੌਂਗ ਡੈਮ ਵਿਚੋਂ ਗਾਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੁਲਤਾਨਪੁਰ ਲੋਧੀ ਹਲਕੇ ਦੇ ਇੰਚਾਰਜ ਰਕੇਸ਼ ਕੁਮਾਰ ਨੀਟੂ, ਭਾਜਪਾ ਦੇ ਮੰਡਲ ਸੁਲਤਾਨਪੁਰ ਲੋਧੀ ਦੇ ਜਨਰਲ ਸਕੱਤਰ ਚਤਰ ਸਿੰਘ ਜੋਸਨ, ਭਾਜਪਾ ਕੌਂਸਲਰ ਵਿੱਕੀ ਗੁਜਰਾਲ, ਰਵਿੰਦਰ ਜੈਨ, ਅਸ਼ੋਕ ਕਨੌਜੀਆ, ਰਾਜਿੰਦਰ ਕੁਮਾਰ, ਚੇਤਨ ਸ਼ਰਮਾ, ਬਲਵਿੰਦਰ ਸਿੰਘ, ਰੇਖਾ ਰਾਜਪੂਤ, ਯਾਦਵਿੰਦਰ ਪਾਸੀ, ਸੰਜੀਵ ਖੰਨਾ, ਭਾਜਪਾ ਆਗੂ ਸਰਬਜੀਤ ਕੌਰ, ਮੋਨਿਕਾ ਕੁਮਾਰੀ, ਪਿਊਸ਼ ਸ਼ਰਮਾ, ਰੇਖਾ ਠਾਕੁਰ, ਪਿ੍ਆ ਕਸ਼ਯਪ, ਸਤਨਾਮ ਸਿੰਘ, ਓਮ ਪ੍ਰਕਾਸ਼ ਡੋਗਰਾ, ਕਮਲ ਮਹਿਰਾ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੀਟ ਸਮੇਤ ਹੋਰ ਪੇਪਰ ਲੀਕ ਮਾਮਲਿਆਂ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਜਨਾਲਾ ਪੁਲਿਸ ਵਲੋਂ 30 ਕਰੋੜ ਰੁਪਏ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
Ad Position 24
No active advertisement